20 ਪਰਿਵਾਰਾਂ ਨੇ ਅਕਾਲੀ ਦਲ ਬਾਦਲ ਨੂੰ ਅਲਵਿਦਾ ਆਖ ਕੇ ਕਾਂਗਰਸ ਦਾ ਫੜਿਆ ਪੱਲਾ

ਕੋਟਕਪੂਰਾ, 11 ਮਈ (ਟਿੰਕੂ ਕੁਮਾਰ) :- ਕਾਂਗਰਸ ਪਾਰਟੀ ਦੇ ਜਿਲਾ ਪ੍ਰਧਾਨ ਅਜੈਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਨੇੜਲੇ ਪਿੰਡ ਰੱਤੀਰੋੜੀ ਵਿਖੇ 20 ਪਰਿਵਾਰਾਂ ਨੇ ਅਕਾਲੀ ਦਲ ਬਾਦਲ ਅਲਵਿਦਾ ਆਖ ਕੇ ਕਾਂਗਰਸ ਪਾਰਟੀਆਂ ਦੀਆਂ ਨੀਤੀਆਂ ਨਾਲ ਸਹਿਮਤ ਹੁੰਦਿਆਂ ਕਾਂਗਰਸ ਦਾ ਪੱਲਾ ਫੜ ਲਿਆ। ਹੈਪੀ ਸਿੰਘ, ਸੁਖਦੇਵ ਸਿੰਘ ਚਹਿਲ, ਦਰਸ਼ਨ ਸਿੰਘ ਅਤੇ ਰਾਜਾ ਸਿੰਘ ਦੀ ਪੇ੍ਰਰਨਾ ਸਦਕਾ ਪਾਰਟੀ ’ਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੂੰ ਅਜੈਪਾਲ ਸਿੰਘ ਸੰਧੂ ਨੇ ਸਨਮਾਨਿਤ ਕਰਦਿਆਂ ਵਿਸ਼ਵਾਸ਼ ਦਿਵਾਇਆ ਕਿ ਉਨਾਂ ਦਾ ਪਾਰਟੀ ’ਚ ਪੂਰਨ ਮਾਣ ਸਨਮਾਨ ਹੋਵੇਗਾ। ਪਾਰਟੀ ’ਚ ਸ਼ਾਮਲ ਹੋਣ ਵਾਲੇ ਸਾਬਕਾ ਸਰਪੰਚ ਜਗਰੂਪ ਸਿੰਘ, ਮੈਂਬਰ ਪੰਚਾਇਤ ਮੇਜਰ ਸਿੰਘ, ਗੱਭਰ ਸਿੰਘ, ਮਲਕੀਤ ਸਿੰਘ, ਨੈਬ ਸਿੰਘ, ਦਰਸ਼ਨ ਸਿੰਘ, ਗੋਗੀ ਸ਼ਰਮਾ, ਹਰੀ ਸਿੰਘ, ਮੋਦਨ ਸਿੰਘ, ਧਰਮ ਸਿੰਘ, ਸਾਧੂ ਸਿੰਘ ਆਦਿ ਨੇ ਦਾਅਵਾ ਕੀਤਾ ਕਿ ਉਹ ਕਾਂਗਰਸ ਦੀ ਮਜਬੂਤੀ ਲਈ ਤਨ ਮਨ ਤੇ ਧੰਨ ਨਾਲ ਦਿਨ ਰਾਤ ਇਕ ਕਰ ਦੇਣਗੇ। ਇਸ ਮੌਕੇ ਉਪਰੋਕਤ ਤੋਂ ਇਲਾਵਾ ਗੁਰਸੇਵਕ ਸਿੰਘ ਨੀਲਾ, ਅਮਰਜੀਤ ਸਿੰਘ ਸੁੱਖਾ, ਗੁਰਵਿੰਦਰ ਸਿੰਘ ਗੋਰਾ, ਯਾਦਵਿੰਦਰ ਸਿੰਘ ਵਿੱਕੀ, ਪੱਪੂ ਘਾਰੂ ਆਦਿ ਵੀ ਹਾਜਰ ਸਨ।


