ਹੇਮਕੁੰਟ ਸਕੂਲ ਵਿਖੇ ਮਨਾਇਆ ਅੱਤਵਾਦ ਵਿਰੋਧੀ ਦਿਵਸ

ਕੋਟਈਸੇ ਖਾਂ,22 ਮਈ (ਜਸ਼ਨ): ਸ੍ਰੀ ਹੇਮਕੁੰਟ ਸੀਨੀ.ਸੰਕੈਡਰੀ ਸਕੂਲ ਵਿਖੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਸ਼ਹਾਦਤ ਦੀ 28ਵੀਂ ਵਰ੍ਹੇਗੰਢ ਨੂੰ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ। ਸਵੇਰ ਦੀ ਪ੍ਰਰਾਥਨਾ ਸਭਾ ਵਿੱਚ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਅਤੇ ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਵਿਦਿਆਰਥੀਆਂ ਨੂੰ ਦੇਸ਼ ਵਿਰੋਧੀ ਤਾਕਤਾਂ ਵਿਰੱੁਧ ਡੱਟ ਕੇ ਖੜ੍ਹਨਾ ਅਤੇ ਦੇਸ਼ ਪ੍ਰਤੀ ਵਫਾਦਾਰ ਹੋਣਾ ਚਾਹੀਦਾ ਹੈ । ਪਿ੍ਰੰਸੀਪਲ ਮੈਡਮ ਹਰਪ੍ਰੀਤ ਕੌਰ ਸਿੱਧੂ ਨੇ ਕਿਹਾ ਕਿ ਸਾਨੂੰ ਕੋਈ ਵੀ ਅਜਿਹਾ ਕੰਮ ਨਹੀ ਕਰਨਾ ਚਾਹੀਦਾ ਜੋ ਸਾਡੇ ਸਮਾਜ ਜਾ ਦੇਸ਼ ਨੂੰ ਨੁਕਸਾਨ ਪਹੁੰਚਾਵੇ । ਉਨ੍ਹਾਂ ਨੇ ਬੱਚਿਆਂ ਨੂੰ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਾਨੂੰ ਪੜ੍ਹ ਲਿਖ ਕੇ ਦੇਸ਼ ਦੇ ਚੰਗੇ ਨਾਗਰਿਕ ਬਣਨਾ ਚਾਹੀਦਾ ਹੈ। ਪੰਜਾਬ ਅਤੇ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅੱਤਵਾਦ ਰੋਕਣ ਅਤੇ ਇੱਕਜੁੱਟ ਹੋਣ ਲਈ ਸਮੂਹ ਸਟਾਫ ਅਤੇ ਬੱਚਿਆਂ ਨੇ ਸਹੂੰ ਚੁੱਕ ਅਤੇ ਵਿਦਿਆਰਥੀਆਂ ਅਤੇ ਅਧਿਅਪਕਾਂ ਨੇ ਦੇਸ਼ ਪ੍ਰਤੀ ਚੰਗੇ ਕੰਮ ਕਰਨ ਅਤੇ ਅੱਤਵਾਦ ਵਿਰੋਧੀ ਡਟਣ ਦਾ ਪ੍ਰਣ ਲਿਆ। ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਦੇਸ਼ ਦੀ ਅਖੰਡਤਾ ਅਤੇ ਮਜ਼ਬੂਤੀ ਬਣਾਈ ਰੱਖਣ ਲਈ ਸਾਰਿਆਂ ਦਾ ਯੋਗਦਾਨ ਹੋਣਾ ਜ਼ਰੂਰੀ ਹੈ ।