ਲਾਲਾ ਲਾਜਪਤ ਰਾਏ ਇੰਟਰਨੈਸ਼ਨਲ ਸਕੂਲ ਲੰਢੇਕੇ ਦੇ ਵਿਦਿਆਰਥੀਆਂ ਨੇ ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਹੁੰਦਿਆਂ ਕੱਢੀ ਰੈਲੀ

ਮੋਗਾ,1 ਜੂਨ (ਜਸ਼ਨ):-ਮੋਗਾ ਜ਼ਿਲ੍ਹੇ ਦੀ ਨਾਮਵਰ ਵਿੱਦਿਅਕ ਸੰਸਥਾ ਲਾਲਾ ਲਾਜਪਤ ਰਾਏ ਇੰਟਰਨੈਸ਼ਨਲ ਸਕੂਲ ਲੰਢੇਕੇ ਮੋਗਾ ਦੁਆਰਾ ਵਿਸ਼ਵ ਵਾਤਾਵਰਨ ਦਿਵਸ ਨੂੰ ਮੁੱਖ ਰੱਖਦਿਆਂ ਹੋਇਆ ਰੈਲੀ ਕੱਢੀ ਗਈ, ਜਿਸਦੀ ਸ਼ੁਰੂਆਤ ਸਕੂਲ ਪਿ੍ਰੰਸੀਪਲ ਮੈਡਮ ਕੁੰਜੂਮੋਲ ਜੋਅ ਦੁਆਰਾ ਹਰੀ ਝੰਡੀ ਦਿਖਾ ਕੇ ਕੀਤੀ। 
ਇਸ ਰੈਲੀ ਦੇ ਸ਼ੁਰੂ ਹੋਣ ਤੋਂ ਪਹਿਲਾਂ ਵਿਦਿਆਰਥੀਆਂ ਨੇ ਵਾਤਾਵਰਨ ਨੂੰ ਬਚਾਉਣ ਲਈ ਸਭ ਤੋਂ ਪਹਿਲਾਂ ਸਹੁੰ ਚੁੱਕੀ। ਇਸ ਰੈਲੀ ਦੌਰਾਨ ਵਿਦਿਆਰਥੀਆਂ ਨੇ ਪੈਦਲ ਚੱਲਦੇ ਹੋਏ ਵਾਤਾਵਰਨ ਨੂੰ ਬਚਾਉਣ ਲਈ ਲੋਕਾਂ ਨੂੰ ਜਾਗਰੂਕ ਕੀਤਾ। ਵਿਦਿਆਰਥੀਆਂ ਦੁਆਰਾ ਲੋਕਾਂ ਨੂੰ ਦਿਨੋਂ-ਦਿਨ ਵੱਧ ਰਹੀ ਗਰਮੀ ਦੇ ਕਾਰਨ ਬਾਰੇ ਦੱਸਦੇ ਹੋਇਆਂ ਜ਼ਿਆਦਾ ਤੋਂ ਜ਼ਿਆਦਾ ਪੌਦੇ ਲਗਾਉਣ ਲਈ ਪ੍ਰੇਰਿਆ। ਵਿਦਿਆਰਥੀਆਂ ਨੇ ਬੜੇ ਜੋਸ਼ ਨਾਲ ਵਾਤਾਵਰਨ ਨੂੰ ਬਚਾਉਣ ਲਈ ਨਾਅਰਿਆਂ ਨਾਲ ਮਹੌਲ ਨੂੰ ਹੋਰ ਵੀ ਰੌਚਕ ਬਣਾ ਦਿੱਤਾ। ਇਸ ਮੌਕੇ ਵਿਦਿਆਰਥੀਆਂ ਦੇ ਹੱਥਾਂ ਵਿੱਚ ਵਾਤਾਵਰਨ ਨੂੰ ਬਚਾਉਣ ਦਾ ਸੰਦੇਸ਼ ਦੇਣ ਵਾਲੇ ਬੈਨਰ ਵੀ ਫੜ੍ਹੇ ਹੋਏ ਸਨ। ਇਸ ਰੈਲੀ ਦੇ ਖ਼ਤਮ ਹੋਣ ’ਤੇ ਵਿਦਿਆਰਥੀਆਂ ਦੁਆਰਾ ਸਕੂਲ ਵਿੱਚ ਆ ਕੇ ਪੌਦੇ ਲਗਾਏ ਗਏ। ਇਸ ਮੌਕੇ ਸਕੂਲ ਵਿੱਚ ਵਾਤਾਵਰਨ ਦੀ ਸੰਭਾਲ ਸਬੰਧੀ ਸੈਮੀਨਾਰ ਵੀ ਕਰਵਾਇਆ ਗਿਆ, ਜਿਸ ਵਿੱਚ ਬੱਚਿਆਂ ਨੂੰ ਵਾਤਾਵਰਨ ਦੀ ਸੰਭਾਲ ਕਰਨ ਲਈ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਕੂਲ ਡਾਇਰੈਕਟਰ ਪਵਨ ਬਾਂਸਲ ਅਤੇ ਸਕੂਲ ਪਿ੍ਰੰਸੀਪਲ ਕੁੰਜੂਮੋਲ ਜੋਅ ਨੇ ਬੋਲਦੇ ਹੋਏ ਕਿਹਾ ਕਿ ਇਸ ਰੈਲੀ ਦਾ ਮਕਸਦ ਵਿਦਿਆਰਥੀਆਂ ਵਿੱਚ ਵਾਤਾਵਰਨ ਦੀ ਸੰਭਾਲ ਪ੍ਰਤੀ ਜ਼ੁੰਮੇਵਾਰੀ ਪੈਦਾ ਕਰਨਾ ਅਤੇ ਉਹਨਾਂ ਨੂੰ ਇੱਕ ਚੰਗਾ ਨਾਗਰਿਕ ਬਣਾਉਣਾ ਹੈ, ਤਾਂ ਜੋ ਉਹ ਆਪਣੀ ਜ਼ੰੁਮੇਵਾਰੀ ਨੂੰ ਸਮਝਦਿਆਂ ਹੋਇਆਂ ਵਾਤਾਵਰਨ ਨੂੰ ਬਚਾਉਣ ਲਈ ਆਪਣੀ ਭੂਮਿਕਾ ਨਿਭਾ ਸਕਣ ਅਤੇ ਇੱਕ ਚੰਗੇ ਸਮਾਜ ਦੀ ਸਿਰਜਨਾ ਕੀਤੀ ਜਾ ਸਕੇ। ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ


