ਨਗਰ ਨਿਗਮ ਮੋਗਾ ਦੇ ਵਾਰਡ ਨੰ. 20 ਦੀ ਚੋਣ ਲਈ ਮਤਦਾਨ 21 ਜੂਨ ਨੂੰ- ਜ਼ਿਲਾ ਚੋਣ ਅਫ਼ਸਰ ਅਨੀਤਾ ਦਰਸ਼ੀ ,ਉਮੀਦਵਾਰ 11 ਜੂਨ ਤੱਕ ਆਪਣੇ ਨਾਮਜਦਗੀ ਪੱਤਰ ਦਾਖਲ ਕਰ ਸਕਣਗੇ

Tags: 
ਮੋਗਾ 4 ਜੂਨ (ਜਸ਼ਨ): ਰਾਜ ਚੋਣ ਕਮਿਸ਼ਨਰ ਪੰਜਾਬ ਵੱਲੋਂ ਸੂਬੇ ਅੰਦਰ ਨਗਰ ਨਿਗਮਾਂ, ਨਗਰ ਕੌਸਲਾਂ/ਨਗਰ ਪੰਚਾਇਤਾਂ ਦੀਆਂ 21 ਜੂਨ 2019 ਨੂੰ ਕਰਵਾਈਆਂ ਜਾ ਰਹੀਆਂ ਚੋਣਾਂ ਤਹਿਤ ਨਗਰ ਨਿਗਮ ਮੋਗਾ ਦੇ ਵਾਰਡ ਨੰਬਰ 20 (ਅਨੁਸੂਚਿਤ ਜਾਤੀ) ਦੀ ਖਾਲੀ ਸੀਟ ਲਈ ਵੀ ਚੋਣ ਕਰਵਾਈ ਜਾ ਰਹੀ ਹੈ।  ਇਸ ਚੋਣ ਲਈ ਨਗਰ ਨਿਗਮ ਦੀ ਹਦੂਦ ਅੰਦਰ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਸ ਚੋਣ ਲਈ ਜ਼ਿਲਾ ਚੋਣ ਅਫ਼ਸਰ ਸ੍ਰੀਮਤੀ ਅਨੀਤਾ ਦਰਸ਼ੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹੋਣਗੇ ਜਦਕਿ ਵਧੀਕ ਜ਼ਿਲਾ ਚੋਣ ਅਫ਼ਸਰ ਸ੍ਰੀ ਰਜਿੰਦਰ ਬਤਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹੋਣਗੇ।ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਅਨੀਤਾ ਦਰਸ਼ੀ ਨੇ ਸਾਰੀਆਂ ਸਿਆਸੀ ਪਾਰਟੀਆਂ ਅਤੇ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਤੇ ਕ੍ਰਮਚਾਰੀਆਂ ਨੂੰ ਕਿਹਾ ਕਿ ਉਹ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨੀ ਯਕੀਨੀ ਬਣਾਉਣ। ਉਨਾਂ ਦੱਸਿਆ ਕਿ ਨਗਰ ਨਿਗਮ ਦੇ ਵਾਰਡ ਨੰਬਰ 20 ਦੀ ਚੋਣ ਲਈ ਉਮੀਦਵਾਰ 4 ਜੂਨ ਤੋ 11 ਜੂਨ ਤੱਕ ਆਪਣੇ ਨਾਮਜਦਗੀ ਪੱਤਰ ਦਾਖਲ ਕਰ ਸਕਦੇ ਹਨ। ਉਨਾਂ ਦੱਸਿਆ ਕਿ 12 ਜੂਨ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ, ਜਦ ਕਿ 13 ਜੂਨ ਨੂੰ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ। ਉਨਾਂ ਦੱਸਿਆ ਕਿ 21 ਜੂਨ ਨੂੰ ਮਤਦਾਨ ਹੋਵੇਗਾ ਅਤੇ ਵੋਟਾਂ ਪੈਣ ਦੀ ਪ੍ਰਕਿਰਿਆ ਖਤਮ ਹੋਣ ਤੋ ਬਾਅਦ ਉਸੇ ਦਿਨ ਹੀ ਪੋਲਿੰਗ ਸਟੇਸ਼ਨਾਂ ‘ਤੇ ਹੀ ਵੋਟਾਂ ਦੀ ਗਿਣਤੀ ਹੋਵੇਗੀ। ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ