ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਦਾਖ਼ਲਿਆਂ ਸਬੰਧੀ ਹੋਈ ਮੀਟਿੰਗ,ਡਿਪਲੋਮਾ ਕੋਰਸਾਂ ਵਿੱਚ ਦਾਖ਼ਲਾ ਵਧਾਉਣ ਲਈ ਕੀਤਾ ਗਿਆ ਟੀਮਾਂ ਦਾ ਗਠਨ

ਮੋਗਾ 14 ਜੂਨ:(ਜਸ਼ਨ):ਮਾਣਯੋਗ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਚਰਨਜੀਤ ਸਿੰਘ ਚੰਨੀ, ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਸ੍ਰੀ ਪ੍ਰਵੀਨ ਕੁਮਾਰ ਥਿੰਦ ਦੀ ਯੋਗ ਅਗਵਾਈ ਹੇਠ ਸਰਕਾਰੀ ਬਹੁਤਕਨੀਕੀ ਕਾਲਜ ਗੁਰੂ ਤੇਗ ਬਹਾਦਰਗੜ ਜ਼ਿਲਾ ਮੋਗਾ ਵਿਖੇ ਕਾਲਜ ਅੰਦਰ ਚੱਲ ਰਹੇ ਡਿਪਲੋਮਾ ਕੋਰਸਾਂ ਵਿੱਚ ਦਾਖ਼ਲੇ ਸਬੰਧੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਕਾਲਜ ਦੇ ਪਿ੍ਰੰਸੀਪਲ ਦਲਜਿੰਦਰ ਸਿੰਘ ਨੇ ਕੀਤੀ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਮੁਖੀ/ਇੰਚਾਰਜ ਧਰਮ ਸਿੰਘ, ਬਰਜਿੰਦਰ ਸਿੰਘ, ਰਜੇਸ਼ ਅਗਰਵਾਲ, ਸਰਬਜੀਤ ਸਿੰਘ, ਪਵਨ ਕੁਮਾਰ, ਕੁਲਵੀਰ ਸਿੰਘ, ਪਰਮਿੰਦਰ ਸਿੰਘ, ਨਵਜੀਤ ਕੌਰ ਅਤੇ ਬਲਵਿੰਦਰ ਸਿੰਘ ਕਰੀਅਰ ਗਾਈਡੈਂਸ ਇੰਚਾਰਜ ਹਾਜ਼ਰ ਸਨ। ਕਾਲਜ ਵਿੱਚ ਚੱਲ ਰਹੇ ਡਿਪਲੋਮਾ ਕੋਰਸਾਂ ਵਿੱਚ ਦਾਖ਼ਲਾ ਵਧਾਉਣ ਲਈ ਟੀਮਾਂ ਦਾ ਗਠਨ ਕੀਤਾ ਗਿਆ ਜੋ ਜ਼ਿਲੇ ਦੇ ਪਿੰਡਾਂ/ਸ਼ਹਿਰਾਂ  ਵਿੱਚ ਜਾ ਕੇ ਕੋਰਸਾਂ ਸਬੰਧੀ ਜਾਗਰੂਕਤਾ ਪੈਦਾ ਕਰਨਗੀਆਂ। ਪਿ੍ਰੰਸੀਪਲ ਦਲਜਿੰਦਰ ਸਿੰਘ ਨੇ ਦਸਵੀਂ ਅਤੇ ਬਾਰਵੀਂ ਪਾਸ ਵਿਦਿਆਰਥੀਆਂ ਨੂੰ ਕਾਲਜ ਵਿੱਚ ਚੱਲ ਰਹੇ ਸਿਵਲ, ਇਲੈਕਟ੍ਰੀਕਲ, ਮਕੈਨੀਕਲ, ਕੈਮੀਕਲ, ਈਸੀਈ, ਕੰਪਿਊਟਰ ਸਾਇੰਸ ਇੰਜੀਨੀਅਰਿੰਗ ਦੇ ਤਿੰਨ ਸਾਲਾ ਡਿਪਲੋਮਾ ਕੋਰਸਾਂ ਵਿੱਚ ਦਾਖ਼ਲਾ ਲੈਣ ਲਈ ਪ੍ਰੇਰਨਾ ਦਿੰਦਿਆਂ ਦੱਸਿਆ ਕਿ ਡਿਪਲੋਮਾ ਕੋਰਸਾਂ ਵਿੱਚ ਦਾਖ਼ਲਾ ਲੈਣ ਵਾਲੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ, ਜਿਨਾਂ ਦੇ ਮਾਪਿਆਂ ਦੀ ਸਾਲਾਨਾ ਆਮਦਨ ਢਾਈ ਲੱਖ ਰੁਪਏ ਤੋਂ ਘੱਟ ਹੈ, ਉਨਾਂ ਦੀ ਪੂਰੀ ਫੀਸ ਮੁਆਫ ਕੀਤੀ ਜਾਂਦੀ ਹੈ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਵਜ਼ੀਫਾ ਯੋਜਨਾ ਤਹਿਤ ਹਰ ਵਰਗ ਦੇ ਵਿਦਿਆਰਥੀਆਂ ਦੀ ਅੰਕਾਂ ਦੇ ਆਧਾਰਿਤ ੭੦ ਤੋਂ ੧੦੦ ਫ਼ੀਸਦੀ ਟਿਊਸ਼ਨ ਫ਼ੀਸ ਮੁਆਫ਼ ਕੀਤੀ ਜਾਂਦੀ ਹੈ। ਉਨਾਂ ਦੱਸਿਆ ਕਿ ਕਾਲਜ ਦੇ ਟ੍ਰੇਨਿੰਗ  ਐਂਡ ਪਲੇਸਮੈਂਟ ਸੈੱਲ ਵੱਲੋਂ ਵਿਦਿਆਰਥੀਆਂ ਦੀ ਨੌਕਰੀਆਂ ਲਈ  ਪਲੇਸਮੈਂਟ ਵੱਲ ਵਿਸ਼ੇਸ਼ ਧਿਆਨ ਜਾਂਦਾ ਹੈ। ਇਸ ਤੋ ਇਲਾਵਾ ਰੋਜਗਾਰ ਮੇਲਿਆਂ, ਕੈਂਪਸ ਇੰਟਰਵਿਊ ਰਾਹੀਂ ਵਿਦਿਆਰਥੀਆਂ ਦੀ ਨੌਕਰੀ ਲਈ ਚੋਣ ਕੀਤੀ ਜਾਂਦੀ ਹੈ।