ਗੁਰਦਵਾਰਾ ਸਿੰਘ ਸਭਾ ਹਮਬਰਗ ਵਿਖੇ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਇਆ

ਹਮਬਰਗ 15 ਜੂਨ (ਰਾਜਿੰਦਰ ਸਿੰਘ ਕੋਟਲਾ)- ਗੁਰਦੁਆਰਾ ਸਿੰਘ ਸਭਾ ਹਮਬਰਗ (ਜਰਮਨੀ) ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਨੇ ਮਿਲ ਕੇ ਸ਼ਹੀਦਾਂ ਦੇ ਸਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਬੜੀ ਸ਼ਰਧਾ ਅਤੇ ਪਿਆਰ ਨਾਲ ਮਨਾਇਆ ਗਿਆ। ਇਸ ਸਮਾਗਮ ਨੂੰ ਮੁੱਖ ਰੱਖਦਿਆਂ ਸ਼ੁੱਕਰਵਾਰ 7 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕੀਤੇ ਗਏ। ਜਿਹਨਾਂ ਦੇ ਭੋਗ ਐਤਵਾਰ 9 ਜੂਨ ਨੂੰ ਪਾਏ ਗਏ। ਭੋਗ ਉਪਰੰਤ ਸਜੇ ਦੀਵਾਨ ਵਿੱਚ ਪਹਿਲਾਂ ਗੁਰੂ ਘਰ ਦੇ ਗਰੰਥੀ ਸਿੰਘਾਂ ਭਾਈ ਜਸਵੰਤ ਸਿੰਘ ਅਤੇ ਭਾਈ ਹਰਭਜਨ ਸਿੰਘ ਨੇ ਆਰਤੀ ਦੇ ਸ਼ਬਦ ਦਾ ਕੀਰਤਨ ਕੀਤਾ ਗਿਆ। ਉਹਨਾਂ ਉਪਰੰਤ ਬੱਚਿਆਂ ਨੇ ਕੀਰਤਨ ਕੀਤਾ। ਉਹਨਾਂ ਤੋਂ ਮਗਰੋਂ ਪੰਜਾਬ ਤੋਂ ਆਏ ਕਥਾਵਾਚਕ ਭਾਈ ਉਂਕਾਰ ਸਿੰਘ ਦਮਦਮੀ ਟਕਸਾਲ ਵਾਲਿਆਂ ਨੇ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਸ਼੍ਰੀ ਅਨੰਦ ਸਾਹਿਬ ਦੇ ਪਾਠ ਨਾਲ ਦੀਵਾਨ ਦੀ ਸਮਾਪਤੀ ਹੋਈ। ਸਰਬੱਤ ਦੇ ਭਲੇ ਉਪਰੰਤ ਸ੍ਰੀ ਹੁਕਮਨਾਮਾ ਸਾਹਿਬ ਸਰਬਣ ਕਰਵਾਇਆ ਗਿਆ। ਗੁਰੂ ਘਰ ਵੱਲੋਂ ਕਥਾਵਾਚਕ ਭਾਈ ਉਂਕਾਰ ਸਿੰਘ ਦਾ ਸਨਮਾਨ ਕੀਤਾ ਗਿਆ। ਅਗਲੇ ਹਫਤੇ ਦੇ ਪ੍ਰੋਗਰਾਮ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ- ਦੇਗ ਵਰਤਾਉਣ ਉਪਰੰਤ ਗੁਰੂ ਕੇ ਲੰਗਰ ਦੇ ਭੰਡਾਰੇ ਅਤੁੱਟ ਵਰਤਾਏ ਗਏ।