ਕਾਂਗਰਸ ਦੇ ਸੋਸ਼ਲ ਮੀਡੀਆ ਸੈੱਲ ਪੰਜਾਬ ਦੀ ਕੋਆਰਡੀਨੇਟਰ ਸੁਮਨ ਕੌਸ਼ਿਕ ਨੂੰ ਸਦਮਾ ,ਨੌਜਵਾਨ ਭਰਾ ਦੀ ਮੌਤ

ਮੋਗਾ ,17 ਜੂਨ: (ਜਸ਼ਨ):ਕਾਂਗਰਸ ਦੇ ਸੋਸ਼ਲ ਮੀਡੀਆ ਸੈੱਲ ਪੰਜਾਬ ਦੀ ਕੋਆਰਡੀਨੇਟਰ ਸੁਮਨ ਕੌਸ਼ਿਕ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦ ਅੱਜ ਸਵੇਰੇ ਉਨ੍ਹਾਂ ਦੇ ਨੌਜਵਾਨ ਭਰਾ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ । ਇਹ ਖਬਰ ਮਿਲਦਿਆਂ ਹੀ ਕਾਂਗਰਸੀ ਹਲਕਿਆਂ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।ਸੁਮਨ ਕੌਸ਼ਿਕ  ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਕਿਹਾ ਕਿ  ਉਨ੍ਹਾਂ ਦੇ ਭਰਾ ਦੀ ਉਮਰ ਮਹਿਜ਼ 40 ਸਾਲ ਸੀ ਅਤੇ ਉਹ ਪਿਛਲੇ ਇੱਕ ਸਾਲ ਤੋਂ ਦਿਲ ਦੀ ਬੀਮਾਰੀ ਨਾਲ ਪੀੜਤ ਸੀ । ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਭਰਾ ਇੰਦਰਜੀਤ ਸਿੰਘ ਚੌਧਰੀ ਦਾ ਅੰਤਿਮ ਸੰਸਕਾਰ ਅੱਜ 17 ਜੂਨ ਦੁਪਹਿਰ 2 ਵਜੇ ਗਾਂਧੀ ਰੋਡ ਵਾਲੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ