ਮਾਉਟ ਲਿਟਰਾ ਜੀ ਸਕੂਲ ਵਿਚ ਅੰਤਰ ਰਾਸ਼ਟਰੀ ਯੋਗ ਦਿਵਸ ਮਨਾਇਆ

ਮੋਗਾ, 21 ਜੂਨ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਸੰਸਥਾ ਮਾਉਟ ਲਿਟਰਾ ਜ਼ੀ ਸਕੂਲ ਵਿਖੇ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਅੰਤਰ ਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਇਸ ਮੌਕੇ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਵਿਦਿਆਰਥੀਆਂ ਨੂੰ ਯੋਗ ਦਾ ਮਹੱਤਵ ਬਾਰੇ ਦੱਸਦਿਆਂ ਕਿਹਾ ਕਿ ਭਾਰਤ ਵਿੱਚ ਸਦੀਆਂ ਤੋਂ ਚਲ ਰਹੇ ਯੋਗਾ ਅਭਿਆਸ ਨੂੰ ਹੁਣ 21 ਜੂਨ ਨੂੰ ਵਿਸ਼ਵ ਯੋਗਾ ਦਿਵਸ ਵਜੋਂ ਸਾਰੇ ਵਿਸ਼ਵ ਵਿੱਚ ਮਨਾਇਆ ਜਾਣ ਲੱਗਾ ਹੈ। ਸਮੇਂ ਦੀ ਧਾਰਾ ਵਿਚ ਰੁੜ ਕੇ ਮਨੁੱਖ ਕਿਤੇ ਦਾ ਕਿਤੇ ਪਹੁੰਚ ਜਾਂਦਾ ਹੈ ਪਰ ਮਨ ਨੂੰ ਸ਼ਾਂਤ ਅਤੇ ਸਰੀਰ ਨੂੰ ਨਿਰੋਗ ਰੱਖਣ ਦਾ ਉੱਤਮ ਉਪਰਾਲਾ ਹੈ। ਯੋਗ ਦੇ ਅਭਿਆਸ ਦਿਲ ਅਤੇ ਸਰੀਰ ਦੇ ਸਾਰੇ ਅੰਗਾਂ ਨੂੰ ਸੁਖੀ, ਸਿਹਤਮੰਦ, ਨਿਰੋਗ ਅਤੇ ਖੁਸ਼ਹਾਲ ਰੱਖਦੇ ਹਨ। ਉਹਨਾਂ ਕਿਹਾ ਕਿ ਅੱਜ ਸੰਸਾਰ ਦਾ ਹਰ ਵਿਆਕਤੀ ਯੋਗ ਕਰ ਰਿਹਾ ਹੈ ਅਤੇ ਸੰਸਾਰ ਵਿੱਚ ਇਸ ਨਾਲ ਭਾਰਤ ਦਾ ਨਾਮ ਵੀ ਰੋਸ਼ਨ ਹੋਇਆ ਹੈ। ਉਹਨਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਦਿਮਾਗ ਦੀ ਸੰਤੁਸ਼ਟੀ ਸਾਡੇ ਸਰੀਰ ਦੀ ਤੰਦਰੁਸਤੀ ਉੱਪਰ ਨਿਰਭਰ ਕਰਦੀ ਹੈ। ਯੋਗ ਨਾਲ ਸਾਡੀਆਂ ਕਮਜ਼ੋਰ ਹੋ ਚੁੱਕੀਆਂ ਮਾਸਪੇਸ਼ੀਆਂ ਵੀ ਮਜਬੂਤ ਹੁੰਦੀਆਂ ਹਨ। ਇਸ ਮੌਕੇ ਵਿਦਿਆਰਥੀ ਅਤੇ ਸਟਾਫ਼ ਨੇ ਯੋਗ ਕੀਤਾ।


