ਮੋਗਾ ਵਿਖੇ ‘ਐਂਟੀ ਡਰੱਗ ਡੇਅ’ ਮੌਕੇ ਪੰਜਾਬ ਆਈ ਟੀ ਆਈ ਵਿੱਚ ਕਰਵਾਇਆ ਗਿਆ ਵਿਸ਼ੇਸ਼ ਸੈਮੀਨਾਰ

ਮੋਗਾ,21 ਜੂਨ (ਜਸ਼ਨ): ਜ਼ਿਲ੍ਹਾ ਪੁਲਿਸ ਮੁਖੀ ਅਮਰਜੀਤ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਟ੍ਰੈਫਿਕ ਐਜੂਕੇਸ਼ਨ ਸੈੱਲ ਦੁਆਰਾ ਮੋਗਾ ਕੋਟਕਪੂਰਾ ਰੋਡ ’ਤੇ ਪੁਲ ਨਜ਼ਦੀਕ ਬਣੀ ਪੰਜਾਬ ਆਈ ਟੀ ਆਈ ਮੋਗਾ ਵਿਖੇ ਅੱਜ ਐਂਟੀ ਡਰੱਗ ਡੇ ਦੇ ਸਬੰਧ ਵਿਚ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ । ਇਸ ਮੌਕੇ ਟ੍ਰੈਫਿਕ ਇੰਚਾਰਜ ਰਾਮ ਸਿੰਘ, ਡਾ ਸੁਰਜੀਤ ਸਿੰਘ ਦੌਧਰ, ਐੱਨਜੀਓ ਕੁਲਦੀਪ ਸਿੰਘ, ਟ੍ਰੈਫਿਕ ਐਜੂਕੇਸਨ ਸੈੱਲ ਤੋਂ ਗੁਰਪ੍ਰੀਤ ਸਿੰਘ ਅਤੇ ਨਸ਼ਿਆਂ ਦੀ ਦਲ ਦਲ ਵਿੱਚੋਂ ਬਾਹਰ ਆ ਕੇ ਲੋਕਾਂ ਲਈ ਮਿਸਾਲ ਬਣੇ ਨੌਜਵਾਨ ਸਿਕੰਦਰ ਸਿੰਘ ਵੀ ਹਾਜ਼ਰ ਹੋਏ। ਇਸ ਸੈਮੀਨਾਰ ਵਿਚ ਪਹੁੰਚੇ ਪਤਵੰਤਿਆਂ ਦਾ ਨਿੱਘਾ ਸਵਾਗਤ ਪੰਜਾਬ ਆਈ ਟੀ ਆਈ ਦੇ ਚੇਅਰਮੈਨ ਜਸਵੀਰ ਸਿੰਘ ਸਿੱਧੂ, ਪਿ੍ੰਸੀਪਲ ਸੁਖਚੈਨ ਸਿੰਘ ਸੰਧੂ ਅਤੇ ਸਮੂਹ ਸਟਾਫ ਮੈਂਬਰਾਂ ਵੱਲੋਂ ਕੀਤਾ ਗਿਆ । ਬੁਲਾਰਿਆਂ ਨੇ ਭਵਿੱਖ ਬਣਾਉਣ ਲਈ ਸੰਸਥਾ ਵਿੱਚ ਪੜ੍ਹ ਰਹੇ ਸਿੱਖਿਆਰਥੀਆਂ ਨੂੰ ਟ੍ਰੈਫਿਕ ਸਬੰਧੀ ਨਿਯਮਾਂ ਤੋਂ ਜਾਣੂ ਕਰਵਾਇਆ। ਉਹਨਾਂ ਪੰਜਾਬ ਵਿਚ ਚੱਲ ਰਹੇ ਨਸ਼ਿਆਂ ਦੇ ਹੜ੍ਹ ਤੋਂ ਦੂਰ ਰਹਿਣ ਅਤੇ ਆਪਣੇ ਆਲੇ ਦੁਆਲੇ ਦੇ ਲੋਕਾਂ ਨੂੰ ਸੁਚੇਤ ਕਰਨ ਲਈ ਸਮਝਾਇਆ। ਉਹਨਾਂ ਦੱਸਿਆ ਕਿ ਜੇਕਰ ਨਸ਼ਿਆਂ ਤੋਂ ਆਪਣੇ ਆਪ ਨੂੰ ਪੰਜਾਬ ਦੀ ਜਵਾਨੀ ਨੇ ਬਚਾ ਲਿਆ ਤਾਂ ਇਸ ਨਾਲ ਪੁਰਾਣੇ ਪੰਜਾਬ ਦੀ ਮੁੜ ਸਿਰਜਣਾ ਕੀਤੀ ਜਾ ਸਕੇਗੀ । ਇਸ ਸੈਮੀਨਾਰ ਸਬੰਧੀ ਪੰਜਾਬ ਆਈ ਟੀ ਆਈ ਦੇ ਚੇਅਰਮੈਨ ਜਸਵੀਰ ਸਿੰਘ ਸਿੱਧੂ, ਪਿ੍ੰਸੀਪਲ ਸੁਖਚੈਨ ਸਿੰਘ ਸੰਧੂ ਅਤੇ ਸਮੂਹ ਸਟਾਫ ਮੈਂਬਰਾਂ ਵੱਲੋਂ ਸੰਸਥਾ ਵਿੱਚ ਪਹੁੰਚੀ ਇਸ ਟੀਮ ਦਾ ਉਚੇਚੇ ਤੌਰ ਤੇ ਧੰਨਵਾਦ ਕੀਤਾ ਗਿਆ।


