ਨਗਰ ਨਿਗਮ ਦੇ ਅਧਿਕਾਰੀਆਂ ਵੱਲੋਂ ਪਲਾਸਟਿਕ ਦੇ ਲਿਫਾਫਿਆਂ ਦੀ ਹੋ ਰਹੀ ਵਰਤੋਂ ਨੂੰ ਰੋਕਣ ਲਈ ਵੱਖ-ਵੱਖ ਟਾਟਾ ਏਸ ਯੁੂਨੀਅਨਾਂ ਨਾਲ ਕੀਤੀ ਗਈ ਮੁਲਾਕਾਤ

ਮੋਗਾ 21 ਜੂਨ:(ਜਸ਼ਨ):ਪੰਜਾਬ ਸਰਕਾਰ ਵੱਲੋ ਆਰੰਭੇ ਗਏ ‘ਮਿਸ਼ਨ ਤੰਦਰੁਸਤ ਪੰਜਾਬ‘ ਤਹਿਤ ਨਗਰ ਨਿਗਮ ਦੇ ਅਧਿਕਾਰੀਆਂ ਵੱਲੋ ਪਲਾਸਟਿਕ ਦੇ ਲਿਫਾਫਿਆਂ ਦੀ ਹੋ ਰਹੀ ਵਰਤੋਂ ਨੂੰ ਰੋਕਣ ਲਈ ਸ਼ਹਿਰ ਦੀਆਂ ਵੱਖ-ਵੱਖ ਟਾਟਾ ਏਸ ਯੁੂਨੀਅਨਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਪਲਾਸਟਿਕ ਦੀ ਵਰਤੋਂ ਹੋਣ ਕਾਰਣ ਵਾਤਾਵਰਨ ‘ਤੇ ਪੈਣ ਵਾਲੇ ਦੁਸ਼ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਨਗਰ ਨਿਗਮ ਦੇ ਚੀਫ਼ ਸੈਨੇਟਰੀ ਇੰਸਪੈਕਟਰ ਸੰਦੀਪ ਕਟਾਰੀਆ ਅਤੇ ਸੈਨੇਟਰੀ ਇੰਸਪੈਕਟਰ ਅਮਰਜੀਤ ਸਿੰਘ ਵੱਲੋਂ ਕੀਤੀ ਗਈ ਇਸ ਅਹਿਮ ਪਹਿਲਕਦਮੀ ਦਾ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨੇ ਸਮਰਥਨ ਕੀਤਾ। ਇਸ ਮੌਕੇ ਪ੍ਰਧਾਨ ਆਜ਼ਾਦ ਥ੍ਰੀ ਵੀਲਰ, ਟਾਟਾ ਏਸ ਯੂਨੀਅਨ ਜਸਬੀਰ ਸਿੰਘ ਬਿੱਟੂ, ਪ੍ਰਧਾਨ ਭਾਰਤੀ ਯੂਨੀਅਨ ਪੁਰਾਣੀ ਦਾਣਾ ਮੰਡੀ ਲਖਵਿੰਦਰ ਸਿੰਘ ਭੁੱਲਰ ਅਤੇ ਪ੍ਰਧਾਨ ਜੈ ਮਾਂ ਚਿੰਤਪੁਰਨੀ ਯੂਨੀਅਨ ਦਰਸ਼ਨ ਸਿੰਘ ਵੱਲੋਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਇਸ ਮੁਹਿੰਮ ਨੂੰ ਮੁਕੰਮਲ ਸਫ਼ਲ ਬਣਾਉਣ ਲਈ ਹਰ ਤਰਾਂ ਦਾ ਸਹਿਯੋਗ ਦੇਣ ਦਾ ਲਿਖਤੀ ਭਰੋਸਾ ਦਿਵਾਇਆ ਗਿਆ। ਉਨਾਂ ਵੱਲੋ ਸੂਮਹ ਯੁਨੀਅਨ ਮੈਬਰਾਂ ਨੂੰ ਹਦਾਇਤ ਕੀਤੀ ਗਈ ਕਿ ਵਹੀਕਲਾਂ ਵਿੱਚ ਕੋਈ ਵੀ ਸਮਾਨ ਲੋਡ ਕਰਨ ਤੋ ਪਹਿਲਾਂ ਇਹ ਧਿਆਨ ਰੱਖਣਾ ਯਕੀਨੀ ਬਣਾਇਆ ਜਾਵੇ ਕਿ ਗੱਡੀ ਵਿੱਚ ਪਾਬੰਦੀਸ਼ੁਦਾ ਪੌਲੀਥੀਨ ਦੇ ਲਿਫਾਫੇ ਨਾ ਹੋਣ, ਤਾਂ ਜੋ ਪੌਲੀਥੀਨ ਲਿਫਾਫਿਆਂ ਦੀ ਵਰਤੋ ਕਾਰਣ ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਇਆ ਜਾ ਸਕੇ।