ਰਿਸ਼ਵਤ ਲੈਂਦਾ ਡਾਕਟਰ ਕਾਬੂ ,ਵਿਜੀਲੈਂਸ ਨੇ ਡਾਕਟਰ ਪੁਨੀਤ ਗਿੱਲ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਦਬੋਚ ਲਿਆ
ਚੰਡੀਗੜ੍ਹ, 26 ਜੂਨ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭਿ੍ਰਸ਼ਟਾਚਾਰ ਦੇ ਕੇਸ ਵਿੱਚ ਸਿਵਲ ਹਸਪਤਾਲ, ਗੁਰਦਾਸਪੁਰ ਵਿਖੇ ਤਾਇਨਾਤ ਇਕ ਡਾਕਟਰ ਨੂੰ 10,000 ਰੁਪਏ ਦੀ ਰਿਸ਼ਵਤ ਲੈਣ ਦੇ ਕੇਸ ਵਿਚ ਗਿ੍ਰਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਤਾਇਨਾਤ ਡਾਕਟਰ ਪੁਨੀਤ ਗਿੱਲ ਨੰੂ ਸ਼ਿਕਾਇਤਕਰਤਾ ਦਲੀਪ ਚੰਦ ਵਾਸੀ ਪਿੰਡ ਡੇਹਰੀਵਾਲ ਦਰੋਗਾ, ਗੁਰਦਾਸਪੁਰ ਦੀ ਸ਼ਿਕਾਇਤ ’ਤੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਨੂੰ ਇਕ ਝਗੜੇ ਉਪਰੰਤ ਲੱਗਿਆਂ ਸੱਟਾਂ ਦੀ ਡਾਕਟਰੀ ਰਿਪੋਰਟ ਤਿਆਰ ਕਰਨ ਬਦਲੇ ਉਕਤ ਡਾਕਟਰ ਵਲੋਂ 25,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 20,000 ਰੁਪਏ ਵਿਚ ਤੈਅ ਹੋਇਆ ਹੈ। ਸ਼ਿਕਾਇਤਕਰਤਾ ਨੇ ਕਿਹਾ ਕਿ ਉਸ ਵਲੋਂ ਪਹਿਲਾਂ ਹੀ 5,000 ਰੁਪਏ ਉਕਤ ਡਾਕਟਰ ਨੂੰ ਅਦਾ ਕੀਤੇ ਜਾ ਚੁੱਕੇ ਹਨ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਡਾਕਟਰ ਨੰੂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਅਤੇ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭਿ੍ਰਸ਼ਟਾਚਾਰ ਰੋਕੂ ਕਾਨੰੂਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਅੰਮਿ੍ਰਤਸਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ। ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ