‘ਆਪ’ ਵਲੋਂ ਬਿਜਲੀ ਬਿੱਲਾਂ ’ਚ ਵਾਧੇ ਵਿਰੁੱਧ ਸੰਘਰਸ਼ ਦੀ ਤਿਆਰੀ
ਕੋਟਕਪੂਰਾ, 28 ਜੂਨ (ਟਿੰਕੂ ਕੁਮਾਰ) :- ਪੰਜਾਬ ਵਿੱਚ ਮਹਿੰਗੀਆਂ ਬਿਜਲੀ ਦਰਾਂ ਖਿਲਾਫ ‘ਆਮ ਆਦਮੀ ਪਾਰਟੀ’ ਵੱਲੋਂ ਪੰਜਾਬ ਪੱਧਰ ’ਤੇ ਸੰਘਰਸ਼ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦੀ ਲੜੀ ਵਜੋਂ ਆਮ ਆਦਮੀ ਪਾਰਟੀ ਜ਼ਿਲਾ ਫਰੀਦਕੋਟ ਦੇ ਸਮੁੱਚੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਅਹਿਮ ਮੀਟਿੰਗ ਹਲਕਾ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਰੁਪਿੰਦਰ ਕੌਰ ਵਿਧਾਇਕ ਬਠਿੰਡਾ ਦਿਹਾਤੀ, ਪ੍ਰੋ. ਸਾਧੂ ਸਿੰਘ, ਗੁਰਦਿੱਤ ਸਿੰਘ ਸੇਖੋਂ, ਜ਼ਿਲਾ ਪ੍ਰਧਾਨ ਧਰਮਜੀਤ ਸਿੰਘ ਦੀ ਅਗਵਾਈ ’ਚ ਸਥਾਨਕ ਕੇਦਾਰ ਨਾਥ ਧਰਮਸ਼ਾਲਾ ਵਿਖੇ ਹੋਈ। ਜਿਸ ’ਚ ਪਹਿਲਾਂ ਤੋਂ ਮਹਿੰਗਾਈ ਦੀ ਮਾਰ ਝੱਲ ਰਹੇ ਪੰਜਾਬ ਵਾਸੀਆਂ ’ਤੇ ਹੋਰ ਆਰਥਿਕ ਬੋਝ ਪੰਜਾਬ ਸਰਕਾਰ ਵਲੋਂ ਲਗਾਤਾਰ ਬਿਜਲੀ ਦਰਾਂ ’ਚ ਵਾਧਾ ਕਰਕੇ ਪਾਇਆ ਜਾ ਰਿਹਾ ਹੈ। ਇਸ ਖਿਲਾਫ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਜੁਲਾਈ ਮਹੀਨੇ ’ਚ ਬਿਜਲੀ ਅੰਦੋਲਨ ਮੁੱਖ ਮੰਤਰੀ ਦੇ ਗੜ ਪਟਿਆਲਾ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਵੇਲੇ ਉਕਤ ਬੁਲਾਰਿਆਂ ਨੇ ਕੈਪਟਨ ਸਰਕਾਰ ਵੱਲੋਂ ਬਿਜਲੀ ਦਰਾਂ ਦੇ ਵਾਧੇ ਦੀ ਨਿੰਦਾ ਕਰਦਿਆਂ ਲੋਕਾਂ ਨੂੰ ਇਸ ਸੰਘਰਸ਼ ’ਚ ਵੱਧ ਚੜ ਕੇ ਹਿੱਸਾ ਲੈਣ ਦੀ ਅਪੀਲ ਵੀ ਕੀਤੀ। ਇਸ ਮੌਕੇ ਉਪਰੋਕਤ ਤੋਂ ਇਲਾਵਾ ਅਵਤਾਰ ਸਿੰਘ ਸਹੋਤਾ, ਅਮੋਲਕ ਸਿੰਘ, ਗੁਰਮੀਤ ਸਿੰਘ ਆਰੇਵਾਲਾ, ਸੁਰਜੀਤ ਸਿੰਘ ਭੱਟੀ, ਜਗਜੀਤ ਸਿੰਘ, ਪ੍ਰਦੀਪ ਕੌਰ ਢਿੱਲੋਂ, ਨਰੇਸ਼ ਕੁਮਾਰ ਸਿੰਗਲਾ ਆਦਿ ਪਾਰਟੀ ਵਰਕਰ ਵੀ ਹਾਜਰ ਸਨ। ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ