ਸੰਤ ਬਾਬਾ ਸੁਰਜੀਤ ਸਿੰਘ ਮਹਿਰੋਂ ਵਾਲੇ ਗੁਰਮਤਿ ਪ੍ਰਚਾਰ ਲਈ ਕਨੇਡਾ ਰਵਾਨਾ

ਮੋਗਾ,4 ਜੁਲਾਈ (ਜਸ਼ਨ): ਮਾਲਵੇ ਵਿਚ ਗੁਰਮਤਿ ਪ੍ਰਚਾਰ ਕਰਦਿਆਂ ਸੰਗਤਾਂ ਨੂੰ ਸੇਵਾ ਅਤੇ ਸਿਮਰਨ ਦੇ ਰਾਹ ਤੋਰਦਿਆਂ, ਜੀਵਨ ਸਫ਼ਲਾ ਕਰਨ ਲਈ ਪ੍ਰੇਰਨ ਵਾਲੇ, ਸੰਤ ਬਾਬਾ ਸੁਰਜੀਤ ਸਿੰਘ ਮਹਿਰੋਂ ਵਾਲੇ ,ਗੁਰਮਤਿ ਪ੍ਰਚਾਰ ਸਮਾਗਮਾਂ ਲਈ ਪਿਛਲੇ ਦਿਨੀਂ ਕਨੇਡਾ ਰਵਾਨਾ ਹੋਏ । ਇਸ ਸਬੰਧੀ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਬਲਤੇਜ ਸਿੰਘ ਗਿੱਲ ਮਹਿਰੋਂ ਨੇ ਕਿਹਾ ਕਿ ਸੰਤ ਬਾਬਾ ਸੁਰਜੀਤ ਸਿੰਘ ਮਹਿਰੋਂ ਵਾਲੇ 3 ਜਲਾਈ ਤੋਂ 15 ਜੁਲਾਈ ਤੱਕ ਸਰੀ ,16 ਜੁਲਾਈ ਤੋਂ 23 ਜੁਲਾਈ ਤੱਕ ਕੈਲਗਿਰੀ ,24 ਜੁਲਾਈ ਤੋਂ 8 ਅਗਸਤ ਤੱਕ ਦੁਬਾਰਾ ਸਰੀ ,9 ਅਗਸਤ ਤੋਂ 30 ਅਗਸਤ ਤੱਕ ਟਰਾਂਟੋ ਅਤੇ 31 ਅਗਸਤ ਤੋਂ 7 ਸਤੰਬਰ ਤੱਕ ਵਿਨੀਪੈੱਗ ਆਦਿ ਸ਼ਹਿਰਾਂ ਵਿਚ ਗੁਰਦੁਆਰਾ ਸਾਹਿਬਾਨ ਵਿਖੇ ਦੀਵਾਨਾਂ ਵਿਚ ਸ਼ਾਮਲ ਹੋਣਗੇ ,ਜਿੱਥੇ ਧੰਨ ਧੰਨ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ, ਸੰਗਤਾਂ ਨਾਲ ਕਥਾ ਵਿਚਾਰ ਕੀਤੀ ਜਾਵੇਗੀ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ


