ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਲਾਕ ਪੱਧਰ ਦੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ

ਮੋਗਾ 12 ਜੁਲਾਈ:(ਜਸ਼ਨ):ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲੇ ਵਿੱਚ ਬਲਾਕ ਪੱਧਰ ਤੇ ‘ਤੇ ਵਿਦਿਆਰਥੀਆਂ ਦੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਸਿੱਖਿਆ ਅਫ਼ਸਰ (ਸੈ) ਪਰਦੀਪ ਸ਼ਰਮਾ ਨੇ ਦੱਸਿਆ ਕਿ ਇਹ ਪ੍ਰਸ਼ੋਨਤਰੀ ਮੁਕਾਬਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿਖਿਆਵਾਂ ਅਤੇ ਵਿਚਾਰਧਾਰਾ ‘ਤੇ ਆਧਾਰਿਤ ਸਨ। ਉਨਾਂ ਦੱਸਿਆ ਕਿ ਇਹ ਕੁਇਜ਼ ਮੁਕਾਬਲੇ ਮਿਡਲ (ਛੇਵੀਂ ਤੋਂ ਅੱਠਵੀ), ਸੈਕੰਡਰੀ (ਨੌਵੀਂ ਤੇ ਦਸਵੀ) ਅਤੇ ਸੀਨੀਅਰ ਸੈਕੰਡਰੀ (ਗਿਆਰਵੀਂ ਅਤੇ ਬਾਰਵੀਂ) ਜਮਾਤ ਦੇ ਪੱਧਰ ‘ਤੇ ਕਰਵਾਏ ਗਏ। ਇਨਾਂ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਦੀ ਸਕੂਲ ਮੁਖੀਆਂ ਵੱਲੋਂ ਭਰਪੂਰ ਪ੍ਰਸੰਸਾ ਕੀਤੀ ਗਈ। ਉਨਾਂ ਦੱਸਿਆ ਕਿ ਸਕੂਲ ਪੱਧਰ ਦੇ ਜੇਤੂ ਵਿਦਿਆਰਥੀਆਂ ਨੇ  ਇਨਾਂ ਬਲਾਕ ਪੱਧਰੀ ਪ੍ਰਸ਼ੋਨਤਰੀ ਮੁਕਾਬਲਿਆਂ ਵਿੱਚ ਭਾਗ ਲਿਆ।ਸ੍ਰੀ ਪਰਦੀਪ ਸ਼ਰਮਾ ਨੇ ਦੱਸਿਆ ਕਿ ਇਹ ਪ੍ਰਸ਼ਨੋਤਰੀ ਮੁਕਾਬਲੇ ਛੇ ਬਲਾਕਾਂ ਵਿੱਚ ਦੇ ਵੱਖ-ਵੱਖ ਸਕੂਲਾਂ ਵਿੱਚ ਕਰਵਾਏ ਗਏ। ਉਨਾਂ ਵਿਸਥਾਰ ਸਹਿਤ ਜਾਣਕਰੀ ਦਿੰਦਿਆਂ ਦੱਸਿਆ ਕਿ ਇਹ ਪ੍ਰਸ਼ਨੋਤਰੀ ਮੁਕਾਬਲੇ ਸਰਕਾਰੀ ਹਾਈ ਸਕੂਲ ਬਾਘਾਪੁਰਾਣਾ (ਲੜਕੇ) ਬਲਾਕ ਬਾਘਾਪੁਰਾਣਾ, ਸਰਕਾਰੀ ਹਾਈ ਸਕੂਲ ਤਲਵੰਡੀ ਭੰਗੇਰੀਆਂ ਬਲਾਕ ਮੋਗਾ-1, ਸਰਕਾਰੀ ਹਾਈ ਸਕੂਲ ਡਰੋਲੀ ਭਾਈ ਲੜਕੇ ਬਲਾਕ ਮੋਗਾ-2, ਸਰਕਾਰੀ ਹਾਈ ਸਕੂਲ ਧੂੜਕੋਟ ਰਣਸੀਹ ਬਲਾਕ ਨਿਹਾਲ ਸਿੰਘ ਵਾਲਾ, ਸਰਕਾਰੀ ਹਾਈ ਸਕੂਲ ਧਰਮਕੋਟ ਬਲਾਕ ਧਰਮਕੋਟ-1 ਅਤੇ ਸਰਕਾਰੀ ਹਾਈ ਸਕੂਲ ਕੋਟ ਈਸੇ ਖਾਂ ਬਲਾਕ ਧਰਮਕੋਟ-2 ਵਿੱਚ ਕਰਵਾਏ ਗਏ। ਜਿਕਰਯੋਗ ਹੈ ਕਿ ਇਨਾਂ ਬਲਾਕ ਪੱਧਰੀ ਪ੍ਰੋਸ਼ਨਤਰੀ ਮੁਕਾਬਲਿਆਂ ਵਿੱਚ ਬਲਾਕ ਮੋਗਾ-1 ਦੇ ਮਿਡਲ ਵਰਗ ਚੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ  ਤਲਵੰਡੀ ਭੰਗੇਰੀਆਂ, ਹਾਈ ਵਰਗ ਚੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਭੰਗੇਰੀਆਂ ਅਤੇ ਸੀਨੀਅਰ ਸੈਕੰਡਰੀ ਵਰਗ ਚੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਪੂਰੇ ਦੀਆਂ ਟੀਮਾਂ ਜੇਤੂ ਰਹੀਆਂ। ਉੱਥੇ ਹੀ ਬਲਾਕ ਮੋਗਾ-2 ਦੇ ਮਿਡਲ ਵਰਗ ਚੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੰਘਾਂਵਾਲਾ, ਹਾਈ ਵਰਗ ਚੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੰਘਾਂਵਾਲਾ ਅਤੇ ਸੀਨੀਅਰ ਸੈਕੰਡਰੀ ਵਰਗ ਚੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੰਘਾਂਵਾਲਾ ਦੀਆਂ ਟੀਮਾਂ ਜੇਤੂ ਰਹੀਆਂ। ਇਸੇ ਤਰਾਂ ਬਲਾਕ ਧਰਮਕੋਟ-1 ਦੇ ਮਿਡਲ ਵਰਗ ਚੋ ਸਰਕਾਰੀ ਮਿਡਲ ਸਕੂਲ ਕਮਾਲਕੇ, ਹਾਈ ਵਰਗ ਚੋ ਸਰਕਾਰੀ ਹਾਈ ਸਕੂਲ ਲੋਹਗੜ ਅਤੇ ਸੀਨੀਅਰ ਸੈਕੰਡਰੀ ਵਰਗ ਚੋ ਸਰਕਾਰੀ ਹਾਈ ਸਕੂਲ ਲੋਹਗੜ ਦੀਆਂ ਟੀਮਾਂ ਜੇਤੂ ਰਹੀਆਂ। ਬਲਾਕ ਧਰਮਕੋਟ-2 ਦੇ ਮਿਡਲ ਵਰਗ ਚੋ ਸਰਕਾਰੀ ਹਾਈ ਸਕੂਲ ਲੁਹਾਰਾ, ਹਾਈ ਵਰਗ ਚੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਤੇਵਾਲਾ ਅਤੇ ਸੀਨੀਅਰ ਸੈਕੰਡਰੀ ਵਰਗ ਚੋ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਦੀਆਂ ਟੀਮਾਂ ਜੇਤੂ ਰਹੀਆਂ। ਇਸੇ ਤਰਾਂ ਬਲਾਕ ਬਾਘਾਪੁਰਾਣਾ ਦੇ ਮਿਡਲ ਵਰਗ ਚੋ ਸਰਕਾਰੀ ਮਿਡਲ ਸਕੂਲ ਜੀਤਾ ਸਿੰਘ ਵਾਲਾ, ਹਾਈ ਵਰਗ ਚੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾੜੀ ਮੁਸਤਫ਼ਾ, ਸੀਨੀਅਰ ਸੈਕੰਡਰੀ ਵਰਗ ਚੋ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਚੜਿੱਕ ਦੀਆਂ ਟੀਮਾਂ ਜੇਤੂ ਰਹੀਆਂ। ਅੰਤ ਵਿੱਚ ਬਲਾਕ ਨਿਹਾਲ ਸਿੰਘ ਵਾਲਾ ਦੇ ਮਿਡਲ ਵਰਗ ਚੋ ਸਰਕਾਰੀ ਹਾਈ ਸਕੂਲ ਹਿੰਮਤਪੁਰਾ, ਹਾਈ ਵਰਗ ਚੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੂੜਕੋਟ ਰਣਸੀਹ ਅਤੇ ਸੀਨੀਅਰ ਸੈਕੰਡਰੀ ਵਰਗ ਚੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਧਨੀ ਕਲਾਂ ਦੀਆਂ ਟੀਮਾਂ ਜੇਤੂ ਰਹੀਆਂ। ਜ਼ਿਲਾ ਸਿੱਖਿਆ ਅਫ਼ਸਰ ਪਰਦੀਪ ਸ਼ਰਮਾ ਨੇ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦੀ ਲੋੜ ਹੈ। ਉਨਾਂ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ‘ਤੇ ਅਮਲ ਕਰਦਿਆਂ ਸਮੁੱਚੀ ਮਨੁੱਖਤਾ ਦੀ ਭਲਾਈ ਲਈ ਅੱਗੇ ਆਉਣਾ ਚਾਹੀਦਾ ਹੈ। ਉਨਾਂ ਵਿਦਿਆਰਥੀਆਂ ਨੂੰ ਮਿਹਨਤ ਅਤੇ ਲਗਨ ਨਾਲ ਪੜਾਈ ਕਰਨ ਦੀ ਵੀ ਪ੍ਰੇਰਣਾ ਦਿੱਤੀ। ਜਿਕਰਯੋਗ ਹੈ ਕਿ ਬਲਾਕ ਪੱਧਰ ਤੇ ਹੋਏ ਮਕਾਬਲਿਆਂ ਵਿੱਚ ਜੇਤੂ ਵਿਦਿਆਰਥੀ 2 ਅਗਸਤ ਨੂੰ ਹੋਣ ਵਾਲੇ ਜ਼ਿਲਾ ਪੱਧਰੀ  ਪ੍ਰਸੋਨਤਰੀ ਮੁਕਾਬਿਲਆਂ ਵਿੱਚ ਭਾਗ ਲੈਣਗੇ।