ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ ਨੇ ਤਲਵੰਡੀ ਭੰਗੇਰੀਆਂ ‘ਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 550 ਪੌਦੇ ਲਗਾਉਣ ਦੀ ਮੁਹਿੰਮ ਦਾ ਕੀਤਾ ਆਗਾਜ਼

ਮੋਗਾ 12 ਜੁਲਾਈ(ਜਸ਼ਨ) ਪੰਜਾਬ ਸਰਕਾਰ ਵੱਲੋ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰੇਕ ਪਿੰਡ ਵਿੱਚ 550 ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸੇ ਮੁਹਿੰਮ ਤਹਿਤ ਅੱਜ ਹਲਕਾ ਵਿਧਾਇਕ ਧਰਮਕੋਟ ਸੁਖਜੀਤ ਸਿੰਘ ਕਾਕਾ ਲੋਹਗੜ• ਨੇ ਧਰਮਕੋਟ ਹਲਕੇ ਦੇ ਪਿੰਡ ਤਲਵੰਡੀ ਭੰਗੇਰੀਆਂ ਵਿਖੇ ਜੰਗਲਾਤ ਵਿਭਾਗ ਵੱਲੋ ਕਰਵਾਏ ਗਏ ਸਮਾਗਮ ਦੌਰਾਨ ਪਿੰਡਾਂ ਦੀਆਂ ਪੰਚਾਇਤਾਂ ਨੂੰ ਬੂਟਿਆਂ ਦੀ ਵੰਡ ਕੀਤੀ ਅਤੇ ਉਨ•ਾਂ ਵੱਲੋ ਪੌਦਾ ਲਗਾ ਕੇ ਮੁਹਿੰਮ ਦੀ ਸ਼ੁਰੂਆਤ ਵੀ ਕੀਤੀ ਗਈ।
ਵਿਧਾਇਕ ਸੁਖਜੀਤ ਸਿੰਘ ਲੋਹਗੜ• ਨੇ ਪਿੰਡ ਦੇ ਲੋਕਾਂ ਨੂੰ ਇਨ•ਾਂ ਲਗਾਉਣ ਵਾਲੇ ਬੂਟਿਆਂ ਦੀ ਦੇਖ-ਭਾਲ ਕਰਨ ਲਈ ਵੀ ਅਪੀਲ ਕੀਤੀ। ਵਿਧਾਇਕ ਸੁਖਜੀਤ ਸਿੰਘ ਲੋਹਗੜ• ਨੇ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਜ਼ਿਲ•ਾ ਪ੍ਰਸ਼ਾਸਨ ਵੱਲੋਂ ਜੰਗਲਾਤ ਵਿਭਾਗ ਦੀ ਮੱਦਦ ਨਾਲ ਜ਼ਿਲ•ੇ ਦੇ ਕੁਲ 342 ਪਿੰਡਾਂ ਵਿੱਚ ਲਗਪਗ 15 ਵੱਖ-ਵੱਖ ਕਿਸਮਾਂ ਦੇ 1.88 ਲੱਖ ਪੌਦੇ ਲਾਏ ਜਾਣਗੇ। ਵਿਧਾਇਕ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋ ਸੂਬੇ ਵਿੱਚ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਮਾਗਮ ਬੜੀ ਹੀ ਧੂਮ-ਧਾਮ ਨਾਲ ਮਨਾਏ ਜਾ ਰਹੇ ਹਨ ਜਿਸ ਤਹਿਤ ਸਾਡੀ ਸਰਕਾਰ ਵੱਲੋ ਹਰ ਪਿੰਡ ਵਿੱਚ 550 ਪੌਦੇ ਲਗਾਉਣ ਦਾ ਟੀਚਾ ਮਿਥਿਆ ਹੈ ਜੋ ਕਿ ਸਰਕਾਰ ਦਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਆਪਣੇ ਸੰਬੋਧਨ ਵਿੱਚ ਉਨ•ਾਂ ਕਿਹਾ ਕਿ ਰੁੱਖਾਂ ਦਾ ਸਾਡੇ ਜੀਵਨ ਵਿੱਚ ਵਿਸੇਸ਼ ਮਹੱਤਵ ਹੈ ਰੁੱਖਾਂ ਦੀ ਹਰਿਆਲੀ ਸਾਡੇ ਜੀਵਨ ਵਿੱਚ ਖੁਸ਼ਹਾਲੀ ਲਿਆਉਦੀ ਹੈ। ਉੁਨ•ਾਂ ਕਿਹਾ ਕਿ ਰੁੱਖ ਜਿੱਥੇ ਸਾਨੂੰ ਪ੍ਰਦੂਸ਼ਣ ਰਹਿਤ ਤਰੋਤਾਜਾ ਹਵਾ ਪ੍ਰਦਾਨ ਕਰਦੇ ਹਨ ਉਥੇ ਹੀ ਇਨ•ਾਂ ਵੱਲੋ ਛੱਡੀ ਆਕਸੀਜਨ ਨਾਲ ਅਸੀ ਸਾਹ ਲੈਦੇ ਹਾਂ। ਉਨ•ਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਰਲ ਕੇ ਸਰਕਾਰ ਦੀ ਇਸ ਵਾਤਾਵਰਨ ਨੂੰ ਹਰਾ ਭਰਾ ਬਣਾਉਣ ਦੀ ਮੁਹਿੰਮ ਵਿੱਚ ਸਾਥ ਦੇਣਾ ਚਾਹੀਦਾ ਹੈ। ਵਿਧਾਇਕ ਨੇ ਕਿਹਾ ਕਿ ਵੱਖ-ਵੱਖ ਜਾਤੀਆਂ ਦੇ ਪੌਦੇ ਜਿਵੇਂ ਡੇਕ, ਕਚਨਾਰ, ਨਿੰ ਸ਼ੀਸ਼ਮ, ਜਕਰੰਡਾ, ਸੁਖਚੈਨ, ਜਾਮਨ, ਗੁਲਾਬ, ਤ੍ਵਤ, ਕਨੇਰ, ਗੋਲਮੋਹਰ, ਬੋਗਨਵੇਲ, ਐਲਨਥੇਸ, ਪਿੰਪਲ, ਉਰੀਕੁਰੀਫਾਰਮਸ, ਅਰਮੂਦ ਅਤੇ ਹੋਰ ਜਗ•ਾਂ ਦੇ ਮੁਤਾਬਿਕ ਹਲਕਾ ਧਰਮਕੋਟ ਵਿੱਚ ਲਗਾਏ ਜਾਣਗੇ।ਇਸ ਬੂਟੇ ਵੰਡ ਸਮਾਗਮ ਦੌਰਾਨ ਜ਼ਿਲ•ਾ ਅਫ਼ਸਰ ਵਣ ਵਿਭਾਗ ਬਲਜੀਤ ਸਿੰਘ ਵੱਲੋ ਲੋਕਾਂ ਨੂੰ ਵਾਤਾਵਰਨ ਦੀ ਸੁੱਧਤਾ ਲਈ ਬੂਟੇ ਲਗਾਉਣ ਦੀ ਅਪੀਲ ਵੀ ਕੀਤੀ ਅਤੇ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਮੈਬਰ ਜ਼ਿਲ•ਾ ਪ੍ਰੀਸ਼ਦ ਨੇ ਇਸ ਸਮਾਗਮ ਵਿੱਚ ਪਹੁੰਚਣ ਤੇ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ• ਅਤੇ ਹੋਰਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਸਾਨੂੰ ਜਾਗਰੂਕ ਹੋਣਾ ਪਵੇਗਾ। ਇਸ ਮੌਕੇ ਤੇ ਰਾਜ ਕੌਰ ਏਪੀਓ, ਅਵਤਾਰ ਸਿੰਘ ਪੀਏ, ਪਰਜਜੀਤ ਕੌਰ ਕਪੂਰੇ ਜ਼ਿਲਾ ਪ੍ਰਧਾਨ ਮਹਿਲਾ ਕਾਂਗਰਸ, ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ, ਰੇਸ਼ਮ ਸਿੰਘ, ਮੈਬਰ ਬਲਾਕ ਸੰਮਤੀ, ਦਿਲਬਾਗ ਸੀਨੀਅਰ ਕਾਂਗਰਸੀ ਆਗੂ ਅਤੇ ਜਗਰਾਜ ਸਿੰਘ ਆਦਿ ਹਾਜ਼ਰ ਸਨ।


