ਲਿਟਲ ਮਿਲੇਨੀਅਮ ਸਕੂਲ ’ਚ ਨਵੇਂ ਸੈਸ਼ਨ ਤੇ ਵਿਦਿਆਰਥੀਆਂ ਦਾ ਕੀਤਾ ਸਵਾਗਤ

ਮੋਗਾ, 13 ਜੁਲਾਈ (ਜਸ਼ਨ)-ਮੋਗਾ ਦੇ ਬੁੱਘੀਪੁਰਾ ਚੌਂਕ ਤੇ ਓਜੋਨ ਕੋਂਟੀ ਕਲੋਨੀ ‘ਚ ਸਥਿਤ ਲਿਟਲ ਮਿਲੇਨੀਅਮ ਸਕੂਲ ’ਚ ਅੱਜ ਸਕੂਲ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ ਤੇ ਸਮਾਗਮ ਕਰਵਾਇਆ ਗਿਆ। ਸਮਾਗਮ ਦਾ ਸ਼ੁੱਭ ਆਰੰਭ ਡਾਇਰੈਕਟਰ ਅਨੁਜ ਗੁਪਤਾ, ਪਿ੍ਰੰਸੀਪਲ ਸਰੂਤੀ, ਅਧਿਆਪਕਾ ਸੋਨੀਆ, ਕਿਰਨ ਆਦਿ ਨੇ ਨਵੇਂ ਆਏ ਵਿਦਿਆਰਥੀਆਂ ਨੂੰ ਆਸ਼ੀਰਵਾਦ ਦੇ ਕੇ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ, ਡਾਂਸ ਅਤੇ ਹੋਰ ਗਤੀਵਿਧੀਆਂ ਵਿਚ ਸ਼ਿਰਕਤ ਕਰਕੇ ਸਮਾਗਮ ਨੂੰ ਚਾਰ ਚੰਨ ਲਗਾਏ। ਇਸ ਮੌਕੇ ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਕਿਹਾ ਕਿ ਸਕੂਲ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵੱਲ ਦੇਣਾ ਹੈ ਤਾਂ ਕਿ ਵਿਦਿਆਰਥੀ ਵੱਡੇ ਮੰਚਾਂ ਤੇ ਜਾ ਕੇ ਆਪਣੀ ਪ੍ਰਤਿਭਾ ਦਾ ਬੇਹਤਰ ਪ੍ਰਦਰਸ਼ਨ ਕਰਕੇ ਆਪਣਾ, ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕਰ ਸਕਣ। ਇਸ ਮੌਕੇ ਪਿ੍ਰੰਸੀਪਲ ਸਰੁਤੀ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੰਦੇ ਹੋਏ ਉਨਾਂ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਪੜਾਈ ਕਰਨ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।


