ਮਾਊਂਟ ਲਿਟਰਾ ਜੀ ਸਕੂਲ ਨੇ ਵਿਦਿਆਰਥੀ ਦਾ ਕੈਨੇਡਾ ਦਾ ਵੀਜ਼ਾ ਲਗਵਾ ਕੇ ਕੀਤਾ ਨਵਾਂ ਕੀਰਤੀਮਾਨ ਸਥਾਪਿਤ

ਮੋਗਾ, 13 ਜੁਲਾਈ (ਜਸ਼ਨ)-ਮਾਲਵਾ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾਊਂਟ ਲਿਟਰਾ ਜੀ ਸਕੂਲ ਨੇ ਇਕ ਵਾਰ ਫਿਰ ਸਕੂਲ ਦੇ ਵਿਦਿਆਰਥੀ ਦਾ ਕੈਨੇਡਾ ਦਾ ਵੀਜਾ ਲਗਵਾ ਕੇ ਨਵਾਂ ਕੀਰਤੀਮਾਨ ਸਥਾਪਿਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਡਾਇਰੈਕਟਰ ਅਨੁਜ ਗੁਪਤਾ ਅਤੇ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਦੱਸਿਆ ਕਿ ਮਾਊਂਟ ਲਿਟਰਾ ਇਕੋ ਇਕ ਅਜਿਹਾ ਸਕੂਲ ਹੈ ਜੋ ਹਰ ਸਾਲ ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰਨ ਲਈ ਯਤਨ ਕਰਦਾ ਹੈ। ਪਿਛਲੇ ਸਾਲ ਸਕੂਲ ਵਲੋਂ ਕੈਨੇਡਾ ਅਤੇ ਅਮਰੀਕਾ ਦੇ 60 ਵੀਜ਼ੇ ਲਗਵਾਏ ਗਏ ਅਤੇ ਇਸ ਸਾਲ ਵੀ ਬੱਚਿਆਂ ਦੇ ਸੁਪਨੇ ਸੱਚ ਕਰਨ ਦੇ ਲਈ ਵੱਖ ਵੱਖ ਯਤਨ ਸਕੂਲ ਵਲੋਂ ਕੀਤੇ ਜਾ ਰਹੇ ਹਨ। ਇਸ ਦੇ ਚੱਲਦੇ ਅੱਜ ਸਕੂਲ ਦੇ ਵਿਦਿਆਰਥੀ ਲਵਪ੍ਰੀਤ ਸਿੰਘ ਦਾ ਕੈਨੇਡਾ ਦਾ ਵੀਜਾ ਲਗਵਾਇਆ ਅਤੇ ਉਸਦਾ ਵਿਦੇਸ਼ ਵਿਚ ਜਾ ਕੇ ਪੜਾਈ ਕਰਨ ਦਾ ਸੁਪਨਾ ਸ਼ਾਕਾਰ ਕੀਤਾ ਗਿਆ ਹੈ। ਉਨਾਂ ਕਿਹਾ ਕਿ ਸਕੂਲ ਵਲੋਂ ਲਵਪ੍ਰੀਤ ਸਿੰਘ ਦਾ ਯੂਨੀਵਰਸਿਟੀ ਆਫ ਟੋਰਾਂਟੋ ਸੀ ਵਾਟਰਲੂ ਯੂਨੀਵਰਸਿਟੀ ਤੋਂ ਆਫਰ ਲੈਟਰ ਮੰਗਵਾਈ ਗਈ। ਵਿਦਿਆਰਥੀ ਦਾ ਵੀਜ਼ਾ ਸਕੂਲ ਨੂੰ ਭੇਜਿਆ ਗਿਆ। ਇਸ ਮੌਕੇ ਸਕੂਲ ਪਿ੍ਰੰਸੀਪਲ ਮੈਡਮ ਨਿਰਮਲ ਧਾਰੀ ਅਤੇ ਡਾਇਰੈਕਟਰ ਅਨੁਜ ਗੁਪਤਾ ਨੇ ਵਿਦਿਆਰਥੀ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਉਸਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਡਾਇਰੈਕਟਰ ਅਨੁਜ ਗੁਪਤਾ ਨੇ ਦੱਸਿਆ ਕਿ ਮਾਊਂਟ ਲਿਟਰਾ ਜ਼ੀ ਸਕੂਲ ਕਿਸੇ ਹੋਰ ਸਕੂਲ ‘ਚ ਪੜਦੇ ਬੱਚਿਆਂ ਦਾ ਕੈਨੇਡਾ ਅਤੇ ਯੂ ਐਸ ਏ ਦਾ ਵੀਜ਼ਾ ਅਪਲਾਈ ਕਰਨ ਲਈ ਆਪਣੀਆਂ ਸੇਵਾਵਾਂ ਦੇ ਰਿਹਾ ਹੈ


