ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਅਤੇ ਸੇਵਾਵਾਂ ਪ੍ਰਤੀ ਜਾਣੂ ਕਰਵਾਇਆ
ਮੋਗਾ ,18 ਜੁਲਾਈ (ਜਸ਼ਨ): , ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬੇਰੁਜਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਾਉਣ ਲਈ ਅਰੰਭੇ ਘਰ ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਸਥਾਪਿਤ ਕੀਤੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਅਤੇ ਸੇਵਾਵਾਂ ਪ੍ਰਤੀ ਜਾਣੂ ਕਰਵਾਉਣ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 50 ਵਿਦਿਆਰਥੀਆਂ ਨੂੰ ਚਰਨਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਸਥਾਪਿਤ ਕੀਤੇ ਜ਼ਿਲ੍ਹਾ ਤੇ ਰੁਜ਼ਗਾਰ ਕਾਰੋਬਾਰ ਬਿਊਰੋ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਾਊਣ ਵਿੱਚ ਬੇਹੱਦ ਸਹਾਈ ਹੋ ਰਹੇ ਹਨ। ਇਸ ਮੌਕੇ ਸਕੂਲੀ ਵਿਦਿਆਰਥੀਆਂ ਨੂੰ ਘਰ ਘਰ ਰੁਜ਼ਗਾਰ ਪੋਰਟਲ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਸਬੰਧੀ ਜਾਣੂ ਕਰਵਾਇਆ ਅਤੇ ਬੱਚਿਆਂ ਨੂੰ ਮਿਹਨਤ ਅਤੇ ਲਗਨ ਨਾਲ ਪੜਾਈ ਕਰਨ ਲਈ ਵੀ ਪ੍ਰੇਰਤ ਕੀਤਾ। ਉਨ੍ਹਾਂ ਇਸ ਮੌਕੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਦਿੱਤੀਆਂ ਜਾਣ ਵਾਲੀਆਂ ਰੁਜ਼ਗਾਰ ਸਬੰਧੀ ਹੋਰ ਸੇਵਾਵਾਂ ਪ੍ਰਤੀ ਵੀ ਜਾਣੂ ਕਰਵਾਇਆ।
ਇਸ ਮੌਕੇ ਕੈਰੀਅਰ ਕਾਊਸਲਰ ਨੇ ਮੈਟ੍ਰਿਕ ਤੋਂ ਬਾਅਦ ਕੀਤੇ ਜਾਣ ਵਾਲੇ ਕੋਰਸਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਯੰਗ ਪ੍ਰਫੋਸਨਲ ਵੱਲੋਂ ਵਿਦਿਆਰਥੀਆਂ ਨੂੰ ਮਾਡਲ ਕੈਰੀਅਰ ਸੈਂਟਰ ਬਾਰੇ ਜਾਣਕਾਰੀ ਵੀ ਦਿੱਤੀ।