ਸਿਹਤ ਵਿਭਾਗ ਦਾ ਕਲਰਕ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ,ਵਿਜੀਲੈਂਸ ਬਿਓਰੋ ਦੇ ਥਾਣਾ ਅੰਮਿ੍ਰਤਸਰ ਵਿਖੇ ਮੁਕਦਮਾ ਦਰਜ
ਚੰਡੀਗੜ 18 ਜੁਲਾਈ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਸਿਵਲ ਸਰਜਨ ਗੁਰਦਾਸਪੁਰ ਵਿਖੇ ਤਾਇਨਾਤ ਇਕ ਕਲਰਕ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦਸਿਆ ਕਿ ਸਿਵਲ ਸਰਜਨ ਦਫਤਰ ਗੁਰਦਾਸਪੁਰ ਵਿਖੇ ਤਾਇਨਾਤ ਵਿਜੈ ਕੁਮਾਰ ਨੂੰ ਸ਼ਿਕਾਇਤਕਰਤਾ ਬਚਿੱਤਰ ਸਿੰਘ, ਵਾਸੀ ਪਿੰਡ ਚੌਧਰੀਵਾਲ, ਜਿਲਾ ਗੁਰਦਾਸਪੁਰ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੰੂ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਕਲਰਕ ਵਲੋਂ ਉਸ ਦੀ ਭਤੀਜੀ ਦੇ ਜਨਮ ਸਰਟੀਫਿਕੇਟ ’ਤੇ ਜਨਮ ਮਿਤੀ ਨੰੂ ਠੀਕ ਕਰਾਉਣ ਬਦਲੇ 8000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 7,000 ਰੁਪਏ ਵਿਚ ਤੈਅ ਹੋਇਆ ਹੈ।ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਕਲਰਕ ਨੰੂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 7000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭਿ੍ਰਸ਼ਟਾਚਾਰ ਰੋਕੂ ਕਾਨੰੂਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮਿ੍ਰਤਸਰ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ