ਹੇਮਕੁੰਟ ਸਕੂਲ ਦੇ ਐੱਨ.ਐੱਸ.ਐੱਸ ਵਲੰਟੀਅਰਜ਼ ਵੱਲੋਂ ਵਾਤਾਵਰਣ ਦੀ ਸ਼ੁੱਧਤਾ ਲਈ ਲਗਾਏ ਬੂਟੇ

ਕੋਟਈਸੇ ਖਾਂ,27 ਜੁਲਾਈ (ਜਸ਼ਨ): ਪਹਿਲੀ ਪਾਤਸ਼ਾਹੀ ਸ੍ਰੀ ਗੁਰੂੁ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਬੂਟੇ ਲਗਾਉਣ ਦੀ ਸ਼ੁਰੂਆਤ ਕਰਨ ਬਾਰੇ ਇਲਾਕੇ ਦੀ ਨਾਮਵਰ ਵਿਦਿੱਅਕ ਸੰਸਥਾ ਸ੍ਰੀ ਹੇਮਕੁੰਟ ਸੀਨੀ.ਸੰਕੈ. ਸਕੂਲ ਕੋਟ-ਈਸੇ-ਖਾਂ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।ਇਸ ਮੌਕੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਕੇਂਦਰ ਮੋਗਾ ਜਗਦੀਸ਼ ਸਿੰਘ ਰਾਹੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਪੰਜਾਬ ਸਰਕਾਰ ਦੀਆ ਹਦਾਇਤਾ ਦੀ ਪਾਲਣਾ ਕਰਨ ਹਿੱਤ ਸ੍ਰੀ ਹੇਮਕੁੰਟ ਸਕੂਲ ਦੇ ਕੌਮੀ ਸੇਵਾ ਯੋਜਨਾ ਯੂਨਿਟ ਦੇ ਵਲੰਟੀਅਰਜ਼ ਵੱਲੋਂ ਬੂਟੇ ਲਗਾਏ ਗਏ । ਇਸ ਮੌਕੇ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਅਤੇ ਪਿੰਡ ਮਸੀਤਾਂ ਦੇ ਸਰਪੰਚ ਸ: ਗੁਰਵਿੰਦਰ ਸਿੰਘ,ਗੁਰਪ੍ਰੀਤ ਸਿੰਘ (ਹੈਪੀ) ਅਤੇ ਪਿੰਡ ਦੀ ਪੰਚਾਇਤ ਅਤੇ ਮੋਹਤਬਾਰ ਵਿਆਕਤੀਆਂ ਨੇ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ। ਇਸ ਮੌਕੇ ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ਅਤੇ ਪਿ੍ਰੰਸੀਪਲ ਮੈਡਮ ਹਰਪ੍ਰੀਤ ਕੌਰ ਸਿੱਧੂ ਨੇ ਕਿਹਾ ਕਿ ਇਸ ਸਕੂਲ ਦੇ ਐੱਨ.ਐੱਸ.ਐੱਸ ਯੂਨਿਟ ਦੇ ਵਲੰਟੀਅਰਜ਼ ਇਸ ਮਹਿੰਮ ਵਿੱਚ ਭਰਵਾ ਯੋਗਦਾਨ ਪਾਉਣ ਲਈ ਪਾਬੰਦ ਹਨ।ਅਤੇ ਸਾਨੂੰ ਗੁਰੁੂ ਸਾਹਿਬ ਦੇ ਉਪਦੇਸ਼ਾ ਨੂੰ ਅਸਲੀ ਜਾਮਾ ਪਹਿਨਾਉਣ ਲਈ ਜ਼ਰੂਰੀ ਹੈ ਕਿ ਵਾਤਾਵਰਣ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਬੂਟੇ ਲਗਾ ਕੇ ਉਹਨਾਂ ਦੀ ਸੰਭਾਲ ਕੀਤੀ ਜਾਵੇ। ਇਸ ਮੌਕੇ ਪ੍ਰੋਗਰਾਮ ਅਫਸਰ ਅਮੀਰ ਸਿੰਘ ਅਤੇ ਰਣਬੀਰ ਕੌਰ ਸ਼ਾਮਲ ਸਨ ।


