ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਲਾਕ ਪੱਧਰ ਤੇ ਪੁਸਤਕ ਸਮੀਖਿਆ ਮੁਕਾਬਲੇ ਕਰਵਾਏ ਗਏ
ਮੋਗਾ 27 ਜੁਲਾਈ: (ਜਸ਼ਨ): ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲੇ ਵਿੱਚ ਅੱਜ ਬਲਾਕ ਪੱਧਰ ਤੇ ਵਿਦਿਆਰਥੀਆਂ ਦੇ ਪੁਸਤਕ ਸਮੀਖਿਆ ਮੁਕਾਬਲੇ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਸਿੱਖਿਆ ਅਫ਼ਸਰ (ਸੈ) ਪਰਦੀਪ ਸ਼ਰਮਾ ਨੇ ਦੱਸਿਆ ਕਿ ਇਹ ਬਲਾਕ ਪੱਧਰੀ ਪੁਸਤਕ ਸਮੀਖਿਆ ਮੁਕਾਬਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿਖਿਆਵਾਂ ਅਤੇ ਵਿਚਾਰਧਾਰਾ ‘ਤੇ ਆਧਾਰਿਤ ਸਨ। ਉਨਾਂ ਦੱਸਿਆ ਕਿ ਸਕੂਲ ਪੱਧਰ ਦੇ ਜੇਤੂ ਵਿਦਿਆਰਥੀਆਂ ਨੇ ਇਨਾਂ ਬਲਾਕ ਪੱਧਰੀ ਪੁਸਤਕ ਸਮੀਖਿਆ ਮੁਕਾਬਲਿਆਂ ਵਿੱਚ ਭਾਗ ਲਿਆ। ਉਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਦੇ ਛੇ ਬਲਾਕਾਂ ਮੋਗਾ-1, ਮੋਗਾ-2, ਬਾਘਾਪੁਰਾਣਾ, ਧਰਮਕੋਟ-1, ਧਰਮਕੋਟ-2 ਅਤੇ ਨਿਹਾਲ ਸਿੰਘ ਵਾਲਾ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਇਹ ਪੁਸਤਕ ਸਮੀਖਿਆ ਮੁਕਾਬਲੇ ਕਰਵਾਏ ਗਏ। ਉਨਾਂ ਦੱਸਿਆ ਕਿ ਅਪੈ੍ਰਲ ਮਈ ਮਹੀਨੇ ਦੌਰਾਨ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਜਾਰੀ ਕੀਤੀਆਂ ਪੁਸਤਕਾਂ ਤੋ ਵਿਦਿਆਰਥੀਆਂ ਦੀ ਹਾਸਲ ਕੀਤੀ ਜਾਣਕਾਰੀ ਦੀ ਸਮੀਖਿਆ ਲੈਣ ਲਈ ਇਹ ਮੁਕਾਬਲੇ ਕਰਵਾਏ ਗਏ।ਜ਼ਿਲਾ ਸਿੱਖਿਆ ਅਫ਼ਸਰ ਪਰਦੀਪ ਸ਼ਰਮਾ ਨੇ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦੀ ਲੋੜ ਹੈ। ਉਨਾਂ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ‘ਤੇ ਅਮਲ ਕਰਦਿਆਂ ਸਮੁੱਚੀ ਮਨੁੱਖਤਾ ਦੀ ਭਲਾਈ ਲਈ ਅੱਗੇ ਆਉਣਾ ਚਾਹੀਦਾ ਹੈ। ਉਨਾਂ ਵਿਦਿਆਰਥੀਆਂ ਨੂੰ ਮਿਹਨਤ ਅਤੇ ਲਗਨ ਨਾਲ ਪੜਾਈ ਕਰਨ ਦੀ ਵੀ ਪ੍ਰੇਰਣਾ ਦਿੱਤੀ।ਜ਼ਿਲਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550 ਵੀ ਜਨਮ ਵਰੇਗੰਢ ਨੂੰ ਸਮਰਪਿਤ ਵਿਦਿਆਰਥੀਆਂ ਦੇ ਵੱਖ-ਵੱਖ ਪੱਧਰਾਂ ਤੇ ਪ੍ਰਸ਼ਨੋਤਰੀ, ਪੁਸਤਕ ਸਮੀਖਿਆ ਅਤੇ ਖੇਡ ਮੁਕਾਬਲੇ ਕਰਵਾ ਕੇ ਪਹਿਲੀ ਪਾਤਸ਼ਾਹੀ ਦੀਆਂ ਸਿੱਖਿਆਵਾਂ ਨੂੰ ਘਰ ਘਰ ਪਹੁੰਚਾ ਰਹੀ ਹੈ ਜਿਹੜਾ ਕਿ ਬੜਾ ਹੀ ਸ਼ਲਾਘਾਯੋਗ ਉਪਰਾਲਾ ਹੈ। ਉਨਾਂ ਕਿਹਾ ਕਿ ਵਿਦਿਆਰਥੀ ਵੀ ਇਨਾਂ ਮੁਕਾਬਲਿਆਂ ਵਿੱਚ ਆਪਣੀ ਦਿਲਚਸਪੀ ਦਿਖਾ ਕੇ ਪੂਰੇ ਉਤਸ਼ਾਹ ਨਾਲ ਇਨਾਂ ਮੁਕਾਬਲਿਆਂ ਵਿੱਚ ਭਾਗ ਲੈ ਰਹੇ ਹਨ।ਅਲਤਬਸਜਿਕਰਯੋਗ ਹੈ ਕਿ ਇਨਾਂ ਬਲਾਕ ਪੱਧਰੀ ਪੁਸਤਕ ਸਮੀਖਿਆ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀ 2 ਅਗਸਤ ਨੂੰ ਹੋਣ ਵਾਲੇ ਤਹਿਸੀਲ ਪੱਧਰੀ ਪੁਸਤਕ ਸਮੀਖਿਆ ਮੁਕਾਬਲਿਆਂ ਵਿੱਚ ਭਾਗ ਲੈਣਗੇ। ਤਹਿਸੀਲ ਪੱਧਰ ਦੇ ਪੁਸਤਕ ਸਮੀਖਿਆ ਮੁਕਾਬਲੇ ਬਾਘਾਪੁਰਾਣਾ, ਮੋਗਾ ਅਤੇ ਨਿਹਾਲ ਸਿੰਘ ਵਾਲਾ ਤਹਿਸੀਲਾਂ ਵਿੱਚ ਕਰਵਾਏ ਜਾਣਗੇ। ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ