ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਵਿਜੀਲੈਂਸ ਨੇ ਕੀਤਾ ਰੰਗੇ ਹੱਥੀਂ ਕਾਬੂ

ਚੰਡੀਗੜ 30 ਜੁਲਾਈ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :  ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਬੀ.ਡੀ.ਪੀ.ਓ ਦਫਤਰ,  ਪਟਿਆਲਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਹਰਪ੍ਰੀਤ ਸਿੰਘ ਨੂੰ 4,000 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੰਚਾਇਤ ਸਕੱਤਰ ਹਰਪ੍ਰੀਤ ਸਿੰਘ ਨੰੂ ਸ਼ਿਕਾਇਤਕਰਤਾ ਲਾਭ ਸਿੰਘ, ਵਾਸੀ ਪਿੰਡ ਸਿਊਣਾ, ਜਿਲਾ ਪਟਿਆਲਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਉਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੰੂ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਵਲੋਂ ਠੇਕੇ ’ਤੇ ਲਈ ਪੰਚਾਇਤੀ ਜਮੀਨ ਦਾ ਕਿਰਾਇਆ ਭਰਨ ਲਈ ਸਮਾਂ ਮੰਗਣ ਬਦਲੇ ਪੰਚਾਇਤ ਸਕੱਤਰ 10,000  ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਗਈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਵਲੋਂ ਪਹਿਲਾਂ ਹੀ ਉਕਤ ਪੰਚਾਇਤ ਸਕੱਤਰ ਨੰੂ 5,000 ਰੁਪਏ ਪਹਿਲੀ ਕਿਸ਼ਤ ਵਜੋ ਅਦਾ ਕੀਤੇ ਜਾ ਚੁੱਕੇ ਹਨ।ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਪੰਚਾਇਤ ਸਕੱਤਰ ਨੰੂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੁੂਜੀ ਕਿਸ਼ਤ ਦੇ 4,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭਿ੍ਰਸ਼ਟਾਚਾਰ  ਰੋਕੂ ਕਾਨੰੂਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ