25,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ, ਵਿਜੀਲੈਂਸ ਨੇ ਰੰਗੇ ਹੱਥੀਂ ਦਬੋਚਿਆ
ਚੰਡੀਗੜ੍ਹ, 2 ਅਗਸਤ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁਲਿਸ ਚੌਂਕੀ ਜੇਜੋ, ਥਾਣਾ ਚੱਬੇਵਾਲ, ਹੁਸ਼ਿਆਰਪੁਰ ਵਿਖੇ ਤਾਇਨਾਤ ਏ.ਐਸ.ਆਈ. ਜਗਦੀਸ਼ ਲਾਲ ਨੰੂ 25000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੰੂ ਸ਼ਿਕਾਇਤਕਰਤਾ ਧਰਮ ਸਿੰਘ ਵਾਸੀ ਲਹਿਰਾ ਧੂਰਕੋਟ, ਜਿਲਾ ਬਠਿੰਡਾ ਦੀ ਸ਼ਿਕਾਇਤ ’ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੰੂ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਇਕ ਟਰਾਂਸੋਪਰਟ ਕੰਪਨੀ ਹੈ ਜਿਸ ਵਿਚ ਰੇਤਾ-ਬਜਰੀ ਦੀ ਢੋਆ-ਢੁਆਈ ਦਾ ਕੰਮ ਕੀਤਾ ਜਾਂਦਾ ਹੈ। ਪਰ ਉਕਤ ਏ.ਐਸ.ਆਈ ਵਲੋਂ ਉਸ ਤੋਂ ਪ੍ਰਤੀ ਟਰੱਕ 1000 ਰੁਪਏ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਸੌਦਾ 500 ਰੁਪਏ ਪ੍ਰਤੀ ਟਰੱਕ ਵਿਚ ਤੈਅ ਹੋਇਆ ਹੈ। ਸ਼ਿਕਾਇਤਰਤਾ ਨੇ ਦੱਸਿਆ ਕਿ ਉਸ ਵਲੋਂ ਪਹਿਲਾਂ ਹੀ ਉਕਤ ਏ.ਐਸ.ਆਈ ਨੰੂ 3,000 ਰੁਪਏ ਅਦਾ ਕੀਤੇ ਜਾ ਚੁੱਕੇ ਹਨ।ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੰੂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭਿ੍ਰਸ਼ਟਾਚਾਰ ਰੋਕੂ ਕਾਨੰੂਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਐਸ.ਏ.ਐਸ. ਨਗਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।