ਮੁੱਖ ਮੰਤਰੀ ਦੀ ਸੁਰੱਖਿਆ ਚ ਤਾਇਨਾਤ ਕਮਾਂਡੋ ਦੀ ਗੋਲੀਆਂ ਮਾਰ ਕੇ ਹੱਤਿਆ
ਮੁਹਾਲੀ,4 ਅਗਸਤ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੁਰੱਖਿਆ ਚ ਤਾਇਨਾਤ ਪੰਜਾਬ ਪੁਲਿਸ ਦੇ ਕਮਾਂਡੋ ਸੁਖਵਿੰਦਰ ਸਿੰਘ ਦੀ ਬੀਤੀ ਦੇਰ ਰਾਤ ਮੁਹਾਲੀ ਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ।ਸੁਖਵਿੰਦਰ ਸਿੰਘ ਜਿਸ ਦੀ ਉਮਰ ਮਹਿਜ਼ ਪੱਚੀ ਸਾਲ ਸੀ ਕਮਾਂਡੋ ਬਟਾਲੀਅਨ ਚ ਤੈਨਾਤ ਸੀ । ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸੁਖਵਿੰਦਰ ਸਿੰਘ ਵਾਸੀ ਰੋੜਾਂਵਾਲੀ ਜ਼ਿਲ੍ਹਾ ਫ਼ਿਰੋਜ਼ਪੁਰ ਜੋ ਕਿ ਪੰਜਾਬ ਪੁਲੀਸ ਵਿੱਚ ਬਤੌਰ ਕਮਾਂਡੋ ਸੇਵਾਵਾਂ ਨਿਭਾ ਰਿਹਾ ਸੀ ਮੁਹਾਲੀ ਦੇ ਨਾਈਟ ਕਲੱਬ ਚ ਗਿਆ ।ਵਾਕਿੰਗ ਸਟਰੀਟ ਐਂਡ ਕੈਫੇ ਨਾਂ ਦੇ ਨਾਈਟ ਕਲੱਬ ਚ ਕਮਾਂਡੋ ਸੁਖਵਿੰਦਰ ਸਿੰਘ ਦੀ ਇੱਕ ਹੋਰ ਵਿਅਕਤੀ ਸਾਹਿਲ ਸਾਗਰ ਨਾਲ ਕਹਾ ਸੁਣੀ ਹੋ ਗਈ ।ਦੋਨਾਂ ਨੂੰ ਨਾਈਟ ਕਲੱਬ ਦੇ ਅਧਿਕਾਰੀਆਂ ਨੇ ਸਮਝਾਉਣ ਦੀ ਕੋਸ਼ਿਸ਼ ਕੀਤੀ ।ਤੈਸ਼ ਵਿੱਚ ਆਏ ਸਾਹਿਲ ਸਾਗਰ ਨੇ ਆਪਣੀ ਗੱਡੀ ਵਿੱਚੋਂ ਰਿਵਾਲਵਰ ਕੱਢ ਕੇ ਸੁਖਵਿੰਦਰ ਤੇ ਗੋਲੀਆਂ ਤਿੰਨ ਗੋਲੀਆਂ ਚਲਾ ਦਿੱਤੀਆਂ ਅਤੇ ਫਰਾਰ ਹੋ ਗਿਆ ।ਗੋਲੀਆਂ ਲੱਗਣ ਨਾਲ ਸਖ਼ਤ ਜ਼ਖ਼ਮੀ ਹੋਏ ਸੁਖਵਿੰਦਰ ਸਿੰਘ ਨੂੰ ਮੁਹਾਲੀ ਪੁਲਿਸ ਨੇ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਰਤਕ ਘੋਸ਼ਿਤ ਕਰ ਦਿੱਤਾ ।ਪੁਲਿਸ ਮਾਮਲੇ ਦੀ ਬਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਸਾਹਿਲ ਨੂੰ ਗ੍ਰਿਫਤਾਰ ਕਰਨ ਲਈ ਵੱਡੇ ਪੱਧਰ ਤੇ ਛਾਪੇ ਮਾਰ ਮਾਰੀ ਕੀਤੀ ਜਾ ਰਹੀ ਹੈ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ