ਕੈਂਬਰਿਜ ਇੰਟਰਨੈਸ਼ਨਲ ਸਕੂਲ ਵੱਲੋਂ ਵਾਤਾਵਰਨ ਸ਼ੁਧਤਾ ਲਈ 3100 ਪੌਦੇ ਲਗਾਉਣ ਦਾ ਐਲਾਨ

ਮੋਗਾ,5 ਅਗਸਤ(ਜਸ਼ਨ): ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ੍ਰੀ ਦਰਸ਼ਨ ਲਾਲ ਗਰਗ ਪ੍ਰਧਾਨ ਲਾਇਨਜ ਕਲੱਬ ਮੋਗਾ ਵਿਸ਼ਾਲ ਵੱਲੋਂ ਚਲਾਈ ਮੁਹਿੰਮ ਨੂੰ ਅੱਗੇ ਤੋਰਦਿਆਂ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਅਤੇ ਸੈਕਰਡ ਹਾਰਟ ਕਾਨਵੈਂਟ ਸਕੂਲ ਧੂੜਕੋਟ ਕਲਾਂ ਵੱਲੋਂ ਆਪਣੇ ਵਿਦਿਆਰਥੀਆਂ ਅਤੇ ਸਟਾਫ ਨੂੰ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਨੂੰ ਲਹਿਰ ਬਣਾਉਣ ਲਈ ਕੈਂਬਰਿਜ ਇੰਟਰਨੈਸ਼ਨਲ ਸਕੂਲ ਵੱਲੋਂ ਵਾਤਾਵਰਨ ਸ਼ੁਧਤਾ ਲਈ 3100 ਪੌਦੇ ਹੋਰ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਕੈਬਰਿਜ ਇੰਟਰਨੈਸਨਲ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਨੇ ਆਖਿਆ ਕਿ ਅੱਜ ਦੇ ਸਮੇਂ ਦੀ ਲੋੜ ਨੂੰ ਮੁੱਖ ਰੱਖਦੇ ਹੋਏ ਹਰੇਕ ਵਿਅਕਤੀ ਨੂੰ ਵਾਤਾਵਰਣ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਦਾ ਪ੍ਰਣ ਲੈਣਾ ਚਾਹੀਦਾ ਹੈ। ਇਸ ਮੌਕੇ ਕੈਬਰਿਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ, ਪ੍ਰਧਾਨ ਕੁਲਦੀਪ ਸਿੰਘ ਸਹਿਗਲ, ਵਾਈਸ ਪ੍ਰਧਾਨ ਡਾ ਇਕਬਾਲ ਸਿੰਘ, ਮੈਂਬਰ ਗੁਰਚਰਨ ਸਿੰਘ ਨੇ ਪੌਦੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਦਵਿੰਦਰ ਪਾਲ ਸਿੰਘ ਪਿ੍ਰੰਸੀਪਲ ਸ਼੍ਰੀਮਤੀ ਸਤਵਿੰਦਰ ਕੌਰ, ਐਡਮਨਿਸਟੇਟਰ ਮੈਡਮ ਪਰਮਜੀਤ ਕੌਰ ਅਤੇ ਨੰਨ੍ਹੇ ਮੁੰਨੇ ਵਿਦਿਆਰਥੀਆਂ ਵੱਲੋਂ ਵੀ ਪੌਦੇ ਲਗਾਏ ਗਏ। ਜ਼ਿਕਰਯੋਗ ਹੈ ਕਿ ਵਾਤਾਵਰਨ ਸ਼ੁੱਧਤਾ ਲਈ ਆਰੰਭੀ ਇਸ ਮੁਹਿੰਮ ਦੀ ਸ਼ਰੂਆਤ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਵੱਲੋਂ 200 ਪੌਦੇ ਲਗਾ ਕੇ ਕੀਤੀ ਗਈ ਸੀ ।


