ਗੋਲਡਨ ਐਜੂਕੇਸ਼ਨਸ ਨੇ ਕੀਤਾ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦਾ ਸੁਪਨਾ ਸਾਕਾਰ

ਮੋਗਾ,8 ਅਗਸਤ (ਜਸ਼ਨ): ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ ਨੇ ਇਸ ਵਾਰ ਰਮਨਦੀਪ ਕੌਰ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਉਸ ਦਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕੀਤਾ। ਰਮਨ ਅਰੋੜਾ,ਅਮਿਤ ਪਲਤਾ ਅਤੇ ਉਹਨਾ ਦੇ ਸਟਾਫ ਮੈਂਬਰਾਂ ਨੇ ਰਮਨਦੀਪ ਕੌਰ ਨੂੰ ਵੀਜ਼ਾ ਸੌਂਪਦਿਆਂ ਉਸ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਰਮਨ ਅਰੋੜਾ ਨੇ ਕਿਹਾ ਕਿ ਹੁਣ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਕਿਉਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਅਤੇ ਪਹਿਲ ਦੇ ਆਧਾਰ ’ਤੇ ਵੀਜ਼ਾ ਲਗਵਾਇਆ ਜਾਂਦਾ ਹੈ ਅਤੇ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਂਦੀ। ਉਨ੍ਹਾਂ ਨੇ ਕਿਹਾ ਕਿ ਅਗਰ ਕੋਈ ਵੀ ਕਿਸੇ ਵੀ ਦੇਸ਼ ਸੰਬੰਧੀ ਜਾਣਕਾਰੀ ਲੈਣਾ ਚਾਹੁੰਦਾ ਹੈ ਤਾਂ ਉਹ ਸੰਸਥਾ ਵਿਖੇ ਆ ਕੇ ਮਿਲ ਸਕਦਾ ਹੈ। ਇਸ ਮੌਕੇ ਰਮਨਦੀਪ ਕੌਰ ਨੇ ਵੀਜ਼ਾ ਪ੍ਰਾਪਤ ਕਰਨ ਉਪਰੰਤ ਰਮਨ ਅਰੋੜਾ, ਅਮਿਤ ਪਲਤਾ ਅਤੇ ਸਟਾਫ਼ ਦਾ ਧੰਨਵਾਦ ਕੀਤਾ।