ਪਾਰਟੀ ਦੇ ਜੁਝਾਰੂ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਨੇ: ਵਿਧਾਇਕ ਡਾ: ਹਰਜੋਤ ਕਮਲ
ਮੋਗਾ,8 ਅਗਸਤ (ਜਸ਼ਨ): ‘ਪਾਰਟੀ ਦੇ ਜੁਝਾਰੂ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਨੇ ਜੋ ਲੋਕਾਂ ਵਿਚ ਵਿਚਰ ਕੇ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਯਦਨਸ਼ੀਲ ਰਹਿੰਦੇ ਹਨ ਜਿਸ ਸਦਕਾ ਲੋਕਾਂ ਨੂੰ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸਹੂਲਤਾਂ ਦਾ ਲਾਭ ਮਿਲਦਾ ਹੈ ਤੇ ਇੰਜ ਕੋਈ ਵੀ ਸਰਕਾਰ ਆਵਾਮ ਦੀਆਂ ਆਸਾਂ ਅਤੇ ਉਮੀਦਾਂ ’ਤੇ ਪੂਰਾ ਉਤਰਨ ਦੇ ਸਮਰੱਥ ਹੁੰਦੀ ਹੈ।’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮੋਗਾ ਹਲਕੇ ਦੇ ਵਿਧਾਇਕ ਡਾ: ਹਰਜੋਤ ਕਮਲ ਨੇ ਜੁਝਾਰੂ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਦੌਰਾਨ ਕੀਤਾ । ਇਸ ਮੌਕੇ ਵੱਖ ਵੱਖ ਵਾਰਡਾਂ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਆਪਣੇ ਆਪਣੇ ਵਾਰਡਾਂ ‘ਚ ਹੋਣ ਵਾਲੇ ਕੰਮਾਂ ਬਾਰੇ ਉਹਨਾਂ ਨਾਲ ਵਿਚਾਰ ਚਰਚਾ ਕੀਤੀ। ਇਸ ਮੌਕੇ ਡਾ: ਹਰਜੋਤ ਕਮਲ ਨੇ ਆਖਿਆ ਕਿ ਉਹ ਮੋਗਾ ਹਲਕੇ ਦੇ ਆਗੂ ਅਤੇ ਵਰਕਰਾਂ ਦੇ ਦਿਲੋਂ ਧੰਨਵਾਦੀ ਹਨ ਜੋ ਸਮੇਂ ਸਮੇਂ ’ਤੇ ਹਲਕੇ ਦੇ ਵੱਖ ਵੱਖ ਵਾਰਡਾਂ ਵਿਚ ਹੋਣ ਵਾਲੇ ਵਿਕਾਸ ਕਾਰਜਾਂ ਅਤੇ ਵਾਰਡਾਂ ਦੀਆਂ ਸਮੱਸਿਆਵਾਂ ਸਬੰਧੀ ਉਹਨਾਂ ਨਾਲ ਵਿਚਾਰ ਵਟਾਂਦਰਾ ਕਰਦੇ ਰਹਿੰਦੇ ਹਨ । ਉਹਨਾਂ ਕਿਹਾ ਕਿ ਉਹ ਸਮਝਦੇ ਹਨ ਕਿ ਇਹਨਾਂ ਨੁਮਾਇੰਦਿਆਂ ਦੀ ਆਪਣੇ ਵਾਰਡਾਂ ਦੇ ਵਿਕਾਸ ਕਾਰਜਾਂ ਪ੍ਰਤੀ ਸੰਜੀਦਗੀ ਸਦਕਾ ਹੀ ਉਹ ਮੋਗਾ ਹਲਕੇ ਨੂੰ ਨਮੂਨੇ ਦਾ ਹਲਕਾ ਬਣਾਉਣ ਵਿਚ ਕਾਮਯਾਬ ਹੋਣਗੇ । ਇਸ ਮੌਕੇ ਜਗਦੀਪ ਸਿੰਘ ਜੱਗੂ,ਸੀਨੀਅਰ ਕਾਂਗਰਸੀ ਆਗੂ ਦਵਿੰਦਰ ਸਿੰਘ ਰਣੀਆ,ਆਤਮਾ ਸਿੰਘ ਨੇਤਾ,ਹਿੰਮਤ ਸਿੰਘ,ਡਾ: ਗੁਰਕੀਰਤ ਸਿੰਘ ਗਿੱਲ,ਛਿੰਦਾ ਬਰਾੜ,ਕੁਲਵਿੰਦਰ ਕੌਰ,ਸਾਹਿਲ ਅਰੋੜਾ,ਭੋਲਾ,ਪ੍ਰਵੀਨ ਮੱਕੜ,ਭਾਨੂੰ ਪ੍ਰਤਾਪ ,ਧੀਰਜ ਕੁਮਾਰ,ਡਾ: ਦਰਸ਼ਨ,ਅਮਰਜੀਤ ਅੰਬੀ, ਕੁਲਦੀਪ ਸਿੰਘ ਬੱਸੀਆਂ,ਅਮਰਜੀਤ ਸਿੰਘ ਭਰੀ ਤੋਂ ਇਲਾਵਾ ਕਾਂਗਰਸੀ ਵਰਕਰ ਹਾਜ਼ਰ ਸਨ।