ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦਾ ਕੈਂਪ 20 ਨੂੰ ਅਜੀਤਵਾਲ ਵਿਖੇ ਲੱਗੇਗਾ; ਡਾ. ਹਰਜੋਤ ਕਮਲ ,ਪੰਜਾਬ ਸਰਕਾਰ ਵਲੋਂ ਚਲਾਈਆਂ ਜਾਦੀਆਂ ਸਮੂਹ ਸਕੀਮਾਂ ਦਾ ਲਾਭ ਲੈਣ ਲਈ ਕੈਂਪ ਵਿੱਚ ਭਰੇ ਜਾਣਗੇ ਫਾਰਮ
ਮੋਗਾ, 17 ਅਗਸਤ (ਜਸ਼ਨ): ਪੰਜਾਬ ਸਰਕਾਰ ਵਲੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਰਹਿਨੁਮਾਈ ਹੇਠ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਚਲਾਈਆਂ ਗਈਆਂ ਸਕੀਮਾਂ ਨੂੰ ਸਹੀ ਹੱਥਾਂ ਤੱਕ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਜਿਸਦੇ ਸਦਕਾ ਪੰਜਾਬ ਦੇ ਲੋਕਾਂ ਨੂੰ ਵੱਖ ਵੱਖ ਸਕੀਮਾਂ ਤਹਿਤ ਲਾਭ ਦਿੱਤਾ ਜਾਂਦਾ ਹੈ। ਇਨਾਂ ਵਿਚਾਰਾ ਦਾ ਪ੍ਰਗਟਾਵਾ ਕਰਦੇ ਹੋਏ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਕਿਹਾ ਕਿ 20 ਅਗਸਤ ਨੂੰ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਮੂਹ ਸਕੀਮਾਂ ਦਾ ਕੈਂਪ ਅਜੀਤਵਾਲ ਵਿਖੇ ਮਾਉਟ ਵਿਉ ਪੈਲੇਸ ਵਿੱਚ ਲਗਾਇਆ ਜਾ ਰਿਹਾ ਹੈ। ਡਾ. ਹਰਜੋਤ ਕਮਲ ਨੇ ਅਪੀਲ ਕੀਤੀ ਕਿ ਜੋ ਲੋਕ ਭਲਾਈ ਸਕੀਮਾਂ ਤੋਂ ਵਾਂਝੇ ਰਹਿ ਗਏ ਹਨ ਉਹ ਇਸ ਕੈਂਪ ਰਾਹੀਂ ਸਕੀਮਾਂ ਦਾ ਲਾਭ ਲੈ ਸਕਦੇ ਹਨ। ਉਨਾਂ ਦੱਸਿਆ ਕਿ ਜੇਕਰ ਕੋਈ ਵੀ ਵਿਅਕਤੀ ਭਲਾਈ ਸਕੀਮਾਂ ਲੈਣ ਤੋਂ ਵਾਂਝਾ ਰਹਿ ਗਿਆ ਹੈ ਤਾਂ ਉਹ ਇਸ ਕੈਂਪ ਰਾਹੀਂ ਲਾਭ ਪ੍ਰਾਪਤ ਕਰ ਸਕਦਾ ਹੈ। ਉਨਾਂ ਕਿਹਾ ਕਿ ਵਧੇਰੇ ਜਾਣਕਾਰੀ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਦਾ ਲਾਭ ਲੈਣ ਲਈ ਉਨਾਂ ਦੇ ਮੋਗਾ ਸਥਿੱਤ ਦਫ਼ਤਰ ਵਿੱਚ ਵੀ ਸੰਪਰਕ ਕੀਤਾ ਜਾ ਸਕਦਾ ਹੈ। ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ