ਵਿਧਾਇਕ ਡਾ. ਹਰਜੋਤ ਨੇ ਪਿੰਡ ਰੱਤੀਆਂ ‘ਚ ਇੰਟਰਲਾਕ ਟਾਇਲਾਂ ਲਗਾਉਣ ਦੇ ਕੰਮ ਨੂੰ ਸ਼ੁਰੂ ਕਰਵਾਉਂਦਿਆਂ ਆਖਿਆ ‘‘ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰਾਂ ਵਚਨਬੱਧ’’

ਮੋਗਾ, 20 ਅਗਸਤ (ਜਸ਼ਨ): ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾ ਰਹੀ ਹੈ। ਇਸ ਕੜੀ ਤਹਿਤ ਮੋਗਾ ਦੇ ਪਿੰਡ ਰੱਤੀਆਂ ਵਿੱਚ ਗੁਰਦੁਆਰਾ ਸਾਹਿਬ ਵਾਲੀ ਗਲੀ ਵਿੱਚ ਇੰਟਰਲਾਕ ਟਾਇਲਾਂ ਲਗਾਉਣ ਦੀ ਸ਼ੁਰੂਆਤ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਵਲੋਂ ਕੀਤੀ ਗਈ। ਇਸ ਮੌਕੇ ਕਾਂਗਰਸ ਦੇ ਸਾਬਕਾ ਜ਼ਿਲਾ ਪ੍ਰਧਾਨ ਕਰਨਲ ਬਾਬੂ ਸਿੰਘ ਅਤੇ ਉਪਿੰਦਰ ਸਿੰਘ ਗਿੱਲ ਹਾਜ਼ਰ ਸਨ। ਇਸ ਮੌਕੇ ਤੇ ਡਾ. ਹਰਜੋਤ ਕਮਲ ਨੇ ਪਿੰਡ ਵਿੱਚ ਇੰਟਰਲਾਕ ਟਾਇਲਾਂ ਲਗਾ ਕੇ ਬਣਨ ਵਾਲੀ ਗਲੀ ਦੀ ਟਾਇਲਾਂ ਲਗਾ ਕੇ ਸ਼ੁਰੂਆਤ ਕੀਤੀ। ਡਾ. ਹਰਜੋਤ ਕਮਲ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਯਤਨਸ਼ੀਲ ਹੈ, ਜਿਸਦੇ ਤਹਿਤ ਪਿਛਲੇ ਲੰਬੇ ਸਮੇਂ ਤੋਂ ਟੁੱਟੀਆਂ ਸੜਕਾਂ, ਗਲੀਆਂ, ਨਾਲੀਆਂ ਦਾ ਕਾਇਲਕਲਪ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਗਲੀਆਂ, ਨਾਲੀਆਂ ਸੀਵਰੇਜ਼ ਆਦਿ ਦੀ ਕੋਈ ਸਮੱਸਿਆ ਹੋਵੇ ਤਾਂ ਉਹ ਉਨਾਂ ਦੇ ਦਫ਼ਤਰ ਵਿੱਚ ਸੰਪਰਕ ਕਰ ਸਕਦਾ ਹੈ। ਇਸ ਮੌਕੇ ਤੇ ਪਿੰਡ ਦੇ ਸਰਪੰਚ ਜਗਜੀਤ ਸਿੰਘ ਨੇ ਪੰਜਾਬ ਸਰਕਾਰ, ਕੈਪਟਨ ਅਮਰਿੰਦਰ ਸਿੰਘ ਅਤੇ ਡਾ. ਹਰਜੋਤ ਕਮਲ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨਾਂ ਦੀ  ਬਦਲੌਤ ਹੀ ਪਿੰਡ ਦੀਆਂ ਗਲੀਆਂ ਦੀ ਹਾਲਤ ਸੁਧਰ ਰਹੀ ਹੈ। ਇਸ ਮੌਕੇ ਤੇ ਕਾਲਾ ਸਿੰਘ ਮੈਂਬਰ, ਨਿਰਮਲ ਸਿੰਘ ਮੈਂਬਰ, ਮੰਗਲ ਸਿੰਘ ਮੈਂਬਰ, ਰੇਖਾ ਰਾਣੀ ਮੈਂਬਰ, ਸੁਖਦੇਵ ਸਿੰਘ ਮੈਂਬਰ, ਗੁਰਚਰਨ ਸਿੰਘ, ਸੋਮ ਸਿੰਘ, ਬਲਦੇਵ ਸਿੰਘ, ਜੁਗਰਾਜ ਸਿੰਘ, ਬਲਜੀਤ ਸਿੰਘ ਬਿੱਟੂ ਅਤੇ ਪਿੰਡ ਵਾਸੀ ਹਾਜ਼ਰ ਸਨ।