ਮੋਗਾ ਕਾਂਗਰਸ ਪ੍ਰਧਾਨ ਵਿਨੋਦ ਬਾਂਸਲ ਮੋਗਾ ਇੰਪਰੂਵਮੈਂਟ ਟਰੱਸਟ ਦੇ ਹੋਣਗੇ ਨਵੇਂ ਚੇਅਰਮੈਨ
ਮੋਗਾ,22 ਅਗਸਤ (ਜਸ਼ਨ): ਮੋਗਾ ਕਾਂਗਰਸ ਦੇ ਸਿਟੀ ਪ੍ਰਧਾਨ ਵਿਨੋਦ ਬਾਂਸਲ ਮੋਗਾ ਇੰਪਰੂਵਮੈਂਟ ਟਰੱਸਟ ਦੇ ਨਵੇਂ ਚੇਅਰਮੈਨ ਹੋਣਗੇ। ਸਥਾਨਕ ਸਰਕਾਰਾਂ ਵਿਭਾਗ ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਸੀਨੀਅਰ ਕਾਂਗਰਸੀ ਆਗੂ ਵਿਨੋਦ ਬਾਂਸਲ ਨੂੰ ਮੋਗਾ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਲਗਾਇਆ ਗਿਆ ਹੈ।
ਪੰਜਾਬ ਟਾਊਨ ਇੰਪਰੂਵਮੈਂਟ ਐਕਟ 1922 ਤਹਿਤ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਸਰਕਾਰ ਦੇ ਪ੍ਰਿੰਸੀਪਲ ਸੈਕਟਰੀ ਏ ਵੈਨੂੰ ਪ੍ਰਸਾਦ ਦੇ ਹੁਕਮਾਂ 'ਤੇ ਅੱਜ ਆਈ ਪ੍ਰਵਾਨਗੀ ਨਾਲ ਸ਼੍ਰੀ ਵਿਨੋਦ ਬਾਂਸਲ ਦੀ ਨਿਯੁਕਤੀ ਅਗਲੇ ਹੁਕਮਾਂ ਤੱਕ ਬਤੌਰ ਚੇਅਰਮੈਨ ਇੰਪਰੂਵਮੈਂਟ ਟਰੱਸਟ ਮੋਗਾ ਕੀਤੀ ਗਈ ਹੈ ।
'ਸਾਡਾ ਮੋਗਾ ਨਿਊਜ਼ ਪੋਰਟਲ ਨੂੰ ਜਾਣਕਾਰੀ ਦਿੰਦਿਆਂ ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਨੇ ਆਖਿਆ ਕਿ ਵਿਨੋਦ ਬਾਂਸਲ ਵੱਲੋਂ ਪਿਛਲੇ ਤਿੰਨ ਦਹਾਕੇ ਤੋਂ ਕਾਂਗਰਸ ਦੀ ਮਜਬੂਤੀ ਲਈ ਜ਼ਮੀਨੀ ਪੱਧਰ 'ਤੇ ਕੀਤੇ ਨਿਰਸਵਾਰਥ ਯਤਨਾਂ ਨੂੰ ਤਸਲੀਮ ਕਰਦਿਆਂ ਕੈਪਟਨ ਸਰਕਾਰ ਵੱਲੋਂ ਉਹਨਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ ਤੇ ਵਿਨੋਦ ਬਾਂਸਲ ਦੇ ਚੇਅਰਮੈਨ ਬਣਨ ਨਾਲ ਮੋਗਾ ਦੇ ਵਿਕਾਸ ਨੂੰ ਗਤੀ ਮਿਲੇਗੀ।
ਵਿਨੋਦ ਬਾਂਸਲ ਨੇ ਕਾਂਗਰਸ ਹਾਈ ਕਮਾਂਡ ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਐੱਮ ਐੱਲ ਏ ਡਾ: ਹਰਜੋਤ ਕਮਲ ਦਾ ਧੰਨਵਾਦ ਕੀਤਾ ਜਿਹਨਾਂ ਨੇ ਉਹਨਾਂ 'ਤੇ ਵਿਸ਼ਵਾਸ਼ ਪ੍ਰਗਟ ਕਰਦਿਆਂ ਉਹਨਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਹੈ । ਉਹਨਾਂ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਇਸ ਅਹੁਦੇ ਦੀ ਸ਼ਾਨ ਨੂੰ ਵਧਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਤਾਂ ਕਿ ਅਕਾਲੀ ਭਾਜਪਾ ਰਾਜ ਦੌਰਾਨ ਵਿਕਾਸ ਪੱਖੋਂ ਪੱਛੜੇ ਮੋਗੇ ਦੇ ਲੋਕਾਂ ਨੂੰ ਰਾਹਤ ਦਿੱਤੀ ਜਾ ਸਕੇ। ਉਹਨਾਂ ਆਖਿਆ ਕਿ ਉਹਨਾਂ ਦੇ ਮਾਤਾ ਪਿਤਾ ਦੇ ਆਸ਼ੀਰਵਾਦ ਅਤੇ ਪਰਿਵਾਰ ਦੇ ਸਹਿਯੋਗ ਸਦਕਾ ਹੀ ਉਹ ਇਸ ਮੁਕਾਮ 'ਤੇ ਪਹੁੰਚੇ ਹਨ ।
ਜ਼ਿਕਰਯੋਗ ਹੈ ਕਿ ਕਾਮਰਸ ਦੇ ਗਰੈਜੂਏਟ ,ਚੇਅਰਮੈਨ ਵਿਨੋਦ ਬਾਂਸਲ ,ਸਕੂਲ ਸਮੇਂ ਤੋਂ ਹੀ ਵਿਦਿਆਰਥੀਆਂ ਦੀ ਅਗਵਾਈ ਕਰਦੇ ਰਹੇ ,ਕਾਮਰਸ ਐਸੋਸੀਏਸ਼ਨ ਦੁਆਬਾ ਕਾਲਜ ਜਲੰਧਰ ਦੇ ਪ੍ਰਧਾਨ ,ਲਾਇਨਜ਼ ਕਲੱਬ ਮੋਗਾ ਵਿਸ਼ਾਲ ਦੇ ਪ੍ਰਧਾਨ,ਹਿਊਮਨ ਸਰਵਿਸ ਸੁਸਾਇਟੀ ਦੇ ਚੇਅਰਮੈਨ ,ਸਾਹਸ ਸੁਸਾਇਟੀ ਦੇ ਪੈਟਰਨ ,ਪੀਪਲ ਸੁਸਾਇਟੀ ਆਫ਼ ਇੰਡੀਆ ਦੇ ਲਾਈਫ਼ ਮੈਂਬਰ ਅਤੇ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਵਜੋਂ ਉਹਨਾਂ ਉੱਚੀਆਂ ਮੰਜ਼ਿਲਾਂ ਛੋਹੀਆਂ ਅਤੇ ਪ੍ਰਭਾਵਸ਼ਾਲੀ ਅਗਵਾਈ ਦਿੱਤੀ। ਸਾਬਕਾ ਜ਼ਿਲਾ ਪ੍ਰੀਸ਼ਦ ਮੈਂਬਰ ਵਿਨੋਦ ਬਾਂਸਲ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਬਣਨ ਤੋਂ ਪਹਿਲਾਂ ਜ਼ਿਲਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰ ਵੀ ਰਹੇ। ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ