ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋ 25 ਅਗਸਤ ਤੋ 8 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ ਆਈ ਡੋਨੇਸ਼ਨ ਪੰਦਰਵਾੜਾ

ਮੋਗਾ 25 ਅਗਸਤ(ਜਸ਼ਨ):  ਭਾਰਤ ਵਿਕਾਸ ਪ੍ਰੀਸ਼ਦ ਦੀ ਮੋਗਾ ਸ਼ਾਖਾ ਦੁਆਰਾ ਜ਼ਿਲਾ ਪ੍ਰਸਾਸਨ, ਸਿਹਤ ਵਿਭਾਗ ਪੰਜਾਬ ਅਤੇ ਜ਼ਿਲਾ ਬਲਾਈਡ ਕੰਟਰੋਲ ਸੋਸਾਇਟੀ ਦੇ ਵੱਲੋ ਲੋਕਾਂ ਨੂੰ ਅੱਖਾਂ ਦਾਨ ਕਰਨ ਪ੍ਰਤੀ ਪ੍ਰੇਰਿਤ ਕਰਨ ਲਈ ਅੱਜ ਪੰਦਰਵਾੜੇ ਦੀ ਸ਼ੁਰੂਆਤ ਕੀਤੀ ਗਈ। ਸ਼ਨੀਵਾਰ ਨੂੰ ਸਿਵਲ ਸਰਜਨ ਮੋਗਾ ਵੱਲੋ ਵੱਧ ਤੋ ਵੱਧ ਲੋਕਾਂ ਵਿੱਚਅਲਤਬਸ ਨੇਤਰਦਾਣ ਸਬੰਧੀ ਚੇਤਨਤਾ ਪੈਦਾ ਕਰਨ ਲਈ ਪੋਸਟਰ ਵੀ ਰਿਲੀਜ ਕੀਤਾ ਗਿਆ। ਕਾਰਜਕਾਰੀ ਸਿਵਲ ਸਰਜਨ ਮੋਗਾ ਡਾ. ਅਰਵਿੰਦਰਪਾਲ ਸਿੰਘ ਗਿੱਲ ਨੇ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਪੰਜਾਬ ਵੱਲੋ ਜ਼ਿਲਾ ਬਲਾਂਈਡ ਕੰਟਰੋਲ ਸੋਸਾਇਟੀ ਦੇ ਸਹਿਯੋਗ ਨਾਲ ਆਮ ਲੋਕਾਂ ਵਿੱਚ ਅੱਖਾਂ ਦਾਨ ਕਰਣ ਬਾਰੇ ਜਾਗਰੂਕਤਾ ਪੈਦਾ ਕਰਨ ਸਬੰਧੀ ਆਈ ਡੋਨੇਸ਼ਨ ਪੰਦਰਵਾੜਾ ਮਿਤੀ 25 ਅਗਸਤ ਤੋ 8 ਸਤੰਬਰ 2019 ਤੱਕ ਮਨਾਇਆ ਜਾ ਰਿਹਾ ਹੈ। ਇਸ ਵਿੱਚ ਲੋਕਾਂ ਨੂੰ ਨੇਤਰਦਾਨ ਦੇਅਲਤਬਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨਾਂ ਦੱਸਿਆ ਕਿ ਇਸ ਪੰਦਰਵਾੜੇ ਦਾ ਮੁੱਖ ਉਦੇਸ਼ ਨੇਤਰਹੀਣ ਲੋਕਾਂ ਦੇ ਜੀਵਨ ਵਿੱਚੋ ਹਨੇਰੇ ਨੂੰ ਖਤਮ ਕਰਕੇ ਆਸ਼ਾ ਦੀ ਕਿਰਣ ਲਿਆਉਣਾ ਹੈ।