ਸਿੱਖਿਆ ਵਿਭਾਗ ਵੱਲੋਂ ਸਵੇਰ ਦੀ ਸਭਾ ਅਤੇ ਸਮਾਂ ਸਾਰਣੀ ਵਿੱਚ ਤਬਦੀਲੀ

ਐਸ.ਏ.ਐਸ.ਨਗਰ, 27 ਅਗਸਤ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਵੇਰ ਦੀ ਸਭਾ ਅਤੇ ਵੱਖ-ਵੱਖ ਪੀਰੀਅਡਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਐਸ.ਸੀ.ਈ.ਆਰ.ਟੀ.ਵੱਲੋਂ ਜਾਰੀ ਪੱਤਰ ਅਨੁਸਾਰ ਸਮੂਹ ਸਰਕਾਰੀ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸਵੇਰ ਦੀ ਸਭਾ ਨੂੰ ਪ੍ਰਭਾਵਸਾਲੀ ਬਣਾਉਣ ਲਈ ਰੋਜਾਨਾ ਗਤੀਵਿਧੀਆਂ The word of the day, Udaan Questions  ਆਦਿ ਲਈ ਸਵੇਰ ਦੀ ਸਭਾ ਦਾ ਸਮਾਂ 20 ਮਿੰਟ ਤੋਂ ਵਧਾ ਕੇ 30 ਮਿੰਟ ਕੀਤਾ ਗਿਆ ਹੈ। ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਸਵੇਰ ਦੀ ਸਭਾ ਦਾ ਸਮਾਂ ਸਵੇਰ 8 ਵਜੇ ਤੋਂ 8.30 ਤੱਕ ਕੀਤਾ ਗਿਆ ਹੈ। ਪਹਿਲਾ ਪੀਰੀਅਡ 8.30 ਤੋਂ 9.10, ਦੂਜਾ ਪੀਰੀਅਡ 9.10 ਤੋਂ 9.50, ਤੀਜਾ ਪੀਰੀਅਡ  9.50 ਤੋਂ 10.30, ਚੌਥਾ ਪੀਰੀਅਡ 10.30 ਤੋਂ 11.10, ਪੰਜਵਾਂ ਪੀਰੀਅਡ 11.10 ਤੋਂ 11.50, ਅੱਧੀ ਛੁੱਟੀ 11.50 ਤੋਂ 12.10, ਛੇਵਾਂ ਪੀਰੀਅਡ 12.10 ਤੋਂ 12.50, ਸੱਤਵਾਂ ਪੀਰੀਅਡ 12.50 ਤੋਂ 1.25 ਅਤੇ 1.25 ਤੋਂ 2.00 ਵਜੇ ਤੱਕ ਅੱਠਵੇਂ ਪੀਰੀਅਡ ਦਾ ਸਮਾਂ ਕਰ ਦਿੱਤਾ ਗਿਆ ਹੈ।