ਮਨਿੰਦਰ ਕੌਰ ਸਰਬਸੰਮਤੀ ਨਾਲ ਬਣੀ ਸਲੀਣਾ ਦੀ ਸਰਪੰਚ,ਐਮ.ਐਲ.ਏ. ਡਾ. ਹਰਜੋਤ ਕਮਲ ਨੇ ਦਿੱਤੀ ਵਧਾਈ

ਮੋਗਾ, 2 ਸਤੰਬਰ (ਜਸ਼ਨ): ਮੋਗਾ ਦੇ ਪਿੰਡ ਸਲੀਣਾ ਦੀ ਪੁਰਾਣੀ ਪੰਚਾਇਤ ਨੂੰ ਸਰਬਸੰਮਤੀ ਨਾਲ ਭੰਗ ਕਰਕੇ ਨਵੀਂ ਪੰਚਾਇਤ ਬਣਾਈ ਗਈ ਹੈ, ਜਿਸ ਵਿੱਚ 4 ਮੈਂਬਰਾਂ ਨੇ ਮਨਿੰਦਰ ਕੌਰ ਪਤਨੀ ਗੁਰਪ੍ਰੀਤ ਸਿੰਘ ਨੂੰ ਸਰਪੰਚ ਚੁਣਿਆ ਹੈ। ਇਸ ਮੌਕੇ ਤੇ ਮਨਿੰਦਰ ਕੌਰ ਦੇ ਸਰਪੰਚ ਬਣਨ ਦੀ ਖੁਸ਼ੀ ਵਿੱਚ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਉਨਾਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਨਾਂ ਨੂੰ ਵਧਾਈ ਦਿੰਦੇ ਹੋਏ ਕਾਮਨਾ ਕੀਤੀ ਕਿ ਨਵੀਂ ਬਣੀ ਪੰਚਾਇਤ ਪਿੰਡ ਦੇ ਵਿਕਾਸ ਲਈ ਆਪਣਾ ਭਰਪੂਰ ਯੋਗਦਾਨ ਦੇਵੇਗੀ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਨਵੀਂ ਬਣੀ ਸਰਪੰਚ ਮਨਿੰਦਰ ਕੌਰ ਨੇ ਕਿਹਾ ਕਿ ਪੰਚ ਸੂਬਾ ਸਿੰਘ, ਪੰਚ ਚਮਕੌਰ ਸਿੰਘ, ਪੰਚ ਮਨਜੀਤ ਕੌਰ ਨੇ ਉਨਾਂ ਨੂੰ ਸਰਬਸੰਮਤੀ ਨਾਲ ਸਰਪੰਚ ਚੁਣਿਆ ਹੈ, ਜਿਸਦੇ ਲਈ ਉਹ ਉਨਾਂ ਦੇ ਸਦਾ ਰਿਣੀ ਰਹਿਣਗੇ। ਇਸ ਮੌਕੇ ਤੇ ਵਧਾਈ ਦੇਣ ਵਾਲਿਆਂ ਵਿੱਚ ਸਾਬਕਾ ਸਰਪੰਚ ਗੁਰਪਾਲ ਕੌਰ, ਅਜੇ ਸੂਦ ਗੋਰਾ, ਬੱਬੂ ਪ੍ਰਧਾਨ ਸਲੀਣਾ, ਹਰਵਿੰਦਰ ਕੌਰ ਸਾਬਕਾ ਬਲਾਕ ਸੰਮਤੀ ਮੈਂਬਰ, ਨਾਹਰ ਸਿੰਘ ਸਾਬਕਾ ਪੰਚ, ਗੁਰਦੇਵ ਸਿੰਘ ਸਾਬਕਾ ਪੰਚ, ਮੰਦਰ ਸਿੰਘ ਸਾਬਕਾ ਪੰਚ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਹਰਜਿੰਦਰ ਸਿੰਘ ਆਦਿ ਹਾਜ਼ਰ ਸਨ।