ਗੋਲਡਨ ਐਜੂਕੇਸ਼ਨ ਦੇ ਵਿਦਿਆਰਥੀ ਨੇ ਹਾਸਲ ਕੀਤੇ 6 ਈਚ ਬੈਂਡ

ਮੋਗਾ,2 ਸਤੰਬਰ (ਜਸ਼ਨ):  ਗੋਲਡਨ ਐਜੂਕੇਸ਼ਨ ਸੰਸਥਾ ਦੇ ਵਿਦਿਆਰਥੀ ਰਵਿੰਦਰ ਸਿੰਘ ਨਿਵਾਸੀ ਮਨਾਵਾਂ ਨੇ 6 .0 ਈਚ ਬੈਂਡ ਹਾਸਲ ਕਰ ਕੇ ਆਪਣਾ, ਸੰਸਥਾ ਅਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ । ਐਮ.ਡੀ ਸੁਭਾਸ਼ ਪਲਤਾ, ਡਾਇਰੈਕਟਰ ਰਮਨ ਅਰੋੜਾ ਅਤੇ ਅਮਿਤ ਪਲਤਾ ਨੇ ਦਸਿਆ ਕਿ ਸੰਸਥਾ ਵਿਚ ਵਿਦਿਆਰਥੀਆਂ ਨੂੰ ਵਧਿਆ ਕੋਚਿੰਗ, ਲੇਟੈਸਟ ਸਟੱਡੀ ਮਟੀਰੀਅਲ, ਇਕੱਲੇ ਇਕੱਲੇ ਵਿਦਿਆਰਥੀ ਦੀ ਸਪੀਕਿੰਗ, ਰੀਡਿੰਗ , ਲਿਸ਼ਨਿੰਗ ਤੇ ਰਾਈਟਿੰਗ ਦੀਆਂ ਕਲਾਸਾਂ ਲਗਵਾਈਆਂ ਜਾਂਦੀਆਂ ਹਨ । ਉਹਨਾਂ ਨੇ ਦੱਸਿਆ ਕਿ ਸੰਸਥਾ ਵਿਚ ਤਜ਼ੁਰਬੇਦਾਰ ਸਟਾਫ ਵਿਦਿਆਰਥੀਆਂ ਨੂੰ ਕੜੀ ਮਿਹਨਤ ਕਰਵਾ ਕੇ ਆਈਲੈਟਸ ਦੀ ਤਿਆਰੀ ਵਿਸਤਾਰ ਪੂਰਵਕ ਕਰਵਾਉਣੇ ਹਨ ਤਾਂ ਜੋ ਵਿਦਿਆਰਥੀ ਆਈਲੈਟਸ ਵਿਚ ਉੱਚੇ ਬੈਂਡ ਹਾਸਲ ਕਰਕੇ ਆਪਣਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਸਕਣ । ਇਸ ਮੌਕੇ ਡਾਇਰੈਕਟਰ ਸੁਭਾਸ਼ ਪਲਤਾ ਅਤੇ ਸਟਾਫ ਨੇ ਰਵਿੰਦਰ ਸਿੰਘ ਨੂੰ ਵਧਾਈ ਦਿੱਤੀ ਅਤੇ ਉਸਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ ।