ਡਰੋਲੀ ਭਾਈ ਜ਼ੋਨਲ ਖੇਡਾਂ ‘ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੋਸਾ ਪਾਂਡੋ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ
ਮੋਗਾ,3 ਸਤੰਬਰ (ਜਸ਼ਨ): ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮੋਗਾ ਸ. ਜਸਪਾਲ ਸਿੰਘ ਔਲਖ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਕੂਲ ਗੇਮਜ਼ 2019-20 ਤਹਿਤ ਜ਼ੋਨਲ ਟੂਰਨਾਮੈਂਟ ਡਰੋਲੀ ਭਾਈ ਦੇ ਮੁਕਾਬਲੇ ਵੱਖ ਵੱਖ ਸਕੂਲਾਂ ਦੀਆਂ ਗਰਾਊਂਡਾਂ ‘ਚ ਕਰਵਾਏ ਗਏ। ਇਹਨਾਂ ਜ਼ੋਨਲ ਖੇਡਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੋਸਾ ਪਾਂਡੋ ਦੀਆਂ ਟੀਮਾਂ ਨੇ ਪਿ੍ਰੰਸੀਪਲ ਸ੍ਰੀਮਤੀ ਗੁਰਜੀਤ ਕੌਰ ਹੁੰਦਲ ਦੀ ਅਗਵਾਈ ਅਤੇ ਕੋਚ ਜਗਬਿੱਲੂ ਸਿੰਘ ਦੀ ਕੋਚਿੰਗ ਹੇਠ ਵੱਖ ਵੱਖ ਟੀਮਾਂ ਨੇ ਮੁਕਾਬਲਿਆਂ ਵਿੱਚ ਹਿੱਸਾ ਲਿਆ। ਇਨਾਂ ਖੇਡ ਮੁਕਾਬਲਿਆਂ ਵਿਚ ਫੁੱਟਬਾਲ ਅੰਡਰ-14 ਲੜਕੇ ,ਬੈਡਮਿੰਟਨ ਅੰਡਰ-19 ਲੜਕੇ, ਬੈਡਮਿੰਟਨ ਅੰਡਰ-17 ਲੜਕੇ, ਬੈਡਮਿੰਟਨ ਅੰਡਰ-17 ਲੜਕੀਆਂ ਦੀਆਂ ਟੀਮਾਂ ਨੇ ਪਹਿਲਾ ਸਥਾਨ ਹਾਸਿਲ ਕੀਤਾ ਜਦਕਿ ਵਾਲੀਬਾਲ ਵਿਚ ਅੰਡਰ-19 ਲੜਕਿਆਂ ਨੇ ਦੂਜਾ ਅਤੇ ਕਬੱਡੀ ‘ਚ ਅੰਡਰ -19 ਲੜਕੀਆਂ ਨੇ ਦੂਜਾ ਸਥਾਨ ਹਾਸਲ ਕੀਤਾ। ਜ਼ੋਨਲ ਖੇਡਾਂ ਵਿਚ ਸਕੂਲ ਦੇ ਖਿਡਾਰੀਆਂ ਵੱਲੋਂ ਕੀਤੇ ਸ਼ਾਨਦਾਰ ਪ੍ਰਦਰਸ਼ਨ ਉਪਰੰਤ ਸਕੂਲ ਪਹੁੰਚੀਆਂ ਟੀਮਾਂ ਦੇ ਖਿਡਾਰੀਆਂ ਨੂੰ ਪਿ੍ਰੰਸੀਪਲ ਮੈਡਮ ਗੁਰਜੀਤ ਕੌਰ ਹੁੰਦਲ ਅਤੇ ਸਟਾਫ਼ ਮੈਂਬਰਾਂ ਵੱਲੋਂ ਹਂੌਸਲਾਅਫਜ਼ਾਈ ਕਰਦਿਆਂ ਭਵਿੱਖ ਵਿਚ ਵੀ ਚੰਗਾ ਪ੍ਰਦਰਸ਼ਨ ਕਰਨ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ । ਇਸ ਮੌਕੇ ਸਕੂਲ ਪਿ੍ਰੰਸੀਪਲ ਗੁਰਜੀਤ ਕੌਰ ਹੁੰਦਲ ਨੇ ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਦਮਿਕ ਸਿੱਖਿਆ ਦੇ ਨਾਲ ਨਾਲ ਖੇਡਾਂ ਵੀ ਵਿਦਿਆਰਥੀ ਜੀਵਨ ਦਾ ਅਹਿਮ ਹਿੱਸਾ ਹੰੁਦੀਆਂ ਨੇ । ਉਹਨਾਂ ਕਿਹਾ ਕਿ ਖੇਡਾਂ ਨਾ ਸਿਰਫ਼ ਸਰੀਰਕ ਤੰਦਰੁਸਤੀ ਪ੍ਰਦਾਨ ਕਰਦੀਆਂ ਹਨ ਬਲਕਿ ਇਸ ਨਾਲ ਖਿਡਾਰੀਆਂ ਵਿਚ ਮੁਕਾਬਲੇ ਦੀ ਭਾਵਨਾ ਪੈਦਾ ਹੋਣ ਦੇ ਨਾਲ ਨਾਲ ਮਨੋਬਲ ਵੀ ਉੱਚਾ ਹੁੰਦਾ ਹੈ। ਇਸ ਮੌਕੇ ਉਹਨਾਂ ਕੋਚ ਜਗਬਿੱਲੂ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹਨਾਂ ਦੀ ਮਿਹਨਤ ਸਦਕਾ ਹੀ ਖਿਡਾਰੀਆਂ ਨੇ ਜ਼ੋਨਲ ਮੁਕਾਬਲਿਆਂ ਵਿਚ ਵਧੀਆ ਪ੍ਰਦਰਸ਼ਨ ਕੀਤਾ ਹੈ। ਇਸ ਮੌਕੇ ਐਸ ਐਮ ਸੀ ਮੈਂਬਰਾਂ ਤੋਂ ਇਲਾਵਾ ਸਮੂਹ ਸਟਾਫ ਹਾਜ਼ਰ ਸੀ ।