ਲਿਟਲ ਮਿਲੇਨੀਅਮ ਸਕੂਲ ਵਿਚ ਬੱਚਿਆਂ ਨੂੰ ਸਵਾਦਿਸ਼ਟ ਖਾਣੇ ਬਾਰੇ ਦਿੱਤੀ ਜਾਣਕਾਰੀ

ਮੋਗਾ, 3 ਸਤੰਬਰ (ਜਸ਼ਨ )-ਸ਼ਹਿਰ ਦੇ ਬੁੱਘੀਪੁਰਾ ਚੌਂਕ ਵਿਚ ਓਜ਼ੋਨ ਕੌਟੀ ਕਾਲੋਨੀ ਵਿਚ ਪ੍ਰ੍ਰਮੁੱਖ ਉਦੋਗਪਤੀ ਅਤੇ ਸਕੂਲ ਚੇਅਰਮੈਨ ਅਸ਼ੋਕ ਗੁਪਤਾ, ਡਾਇਰੈਕਟਰ ਅਨੁਜ ਗੁਪਤਾ ਤੇ ਡਾਇਰੈਕਟਰ ਗੌਰਵ ਗੁਪਤਾ ਦੀ ਅਗਵਾਈ ਹੇਠ ਚਲਾਏ ਜਾ ਰਹੇ ਲਿਟਲ ਮਿਲੇਨੀਅਮ ਸਕੂਲ ਵਿਚ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ ਦੇ ਮੰਤਵ ਨਾਲ ਉਹਨਾਂ ਨੂੰ ਸਵਾਦਿਸ਼ਟ ਖਾਣੇ ਨੂੰ ਬਣਾਉਣ ਦੀ ਵਿਧੀ ਬਾਰੇ ਜਾਣਕਾਰੀ ਦੇਣ ਲਈ ਐਕਟੀਵਿਟੀ ਕਰਵਾਈ ਗਈ। ਸਕੂਲ ਪਿ੍ਰੰਸੀਪਲ ਸ਼ਰੁਤਿਕਾ ਨੇ ਦੱਸਿਆ ਕਿ ਬੱਚਿਆਂ ਨੇ ਸੈਂਡਵਿਚ ਅਤੇ ਹੋਰ ਸਵਾਦਿਸ਼ਟ ਖਾਣਾ ਬਣਾ ਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਅਧਿਆਪਕਾਂ ਨੇ ਕਈ ਪ੍ਰਕਾਰ ਦੇ ਸਵਾਦਿਸ਼ਟ ਖਾਣੇ ਤਿਆਰ ਕਰਕੇ ਬੱਚਿਆਂ ਨੂੰ ਖਵਾਏ। ਪਿ੍ਰੰਸੀਪਲ ਸ਼ਰੁਤਿਕਾ ਨੇ ਬੱਚਿਆਂ ਦੇ ਕਠਿਨ ਮਿਹਨਤ ਦੀ ਸ਼ਲਾਘਾ ਕੀਤੀ। ਉਹਨਾਂ ਬੱਚਿਆਂ ਨੂੰ ਜੰਕ ਫੂਡ ਅਜਿਹੀ ਚੀਜ਼ਾਂ ਤੋਂ ਜੂਰ ਰਹਿਣ ਲਈ ਪ੍ਰੇਰਿਤ ਕੀਤਾ। ਉਹਨਾਂ ਬੱਚਿਆਂ ਨੂੰ ਖਾਣਾ ਬਣਾਉਦੇ ਸਮੇਂ ਸੱਵਛਤਾ ਦਾ ਵਿਸ਼ੇਸ਼ ਧਿਆਨ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਸਟਾਫ ਤੇ ਬੱਚੇ ਹਾਜ਼ਰ ਸਨ।


