5ਵਾਂ ਮੈਗਾ ਰੋਜ਼ਗਾਰ ਮੇਲਾ : 19, 23, 24, 26, 27 ਅਤੇ 30 ਸਤੰਬਰ ਨੂੰ ਸਰਕਾਰੀ ਆਈ.ਟੀ.ਆਈ ਮੋਗਾ ਵਿਖੇ ਲਗਾਏ ਜਾਣਗੇ ਰੋਜ਼ਗਾਰ ਮੇਲੇ-ਡੀ.ਸੀ.ਸੰਦੀਪ ਹੰਸ,ਨੌਜਵਾਨਾਂ ਦੀ ਸਹੂਲਤ ਲਈ ਹੈਲਪਲਾਈਨ ਨੰਬਰ ਸਥਾਪਤ
ਮੋਗਾ 13 ਸਤੰਬਰ:(ਜਸ਼ਨ): ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ‘ਘਰ-ਘਰ ਰੋਜ਼ਗਾਰ ਸਕੀਮ‘ ਤਹਿਤ ਜ਼ਿਲਾ ਪ੍ਰਸਾਸ਼ਨ ਅਤੇ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਵੱਲੋ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ) ਮੋਗਾ ਵਿਖੇ 19, 23, 24, 26, 27 ਅਤੇ 30 ਸਤੰਬਰ ਨੂੰ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਇਨਾਂ ਰੋਜ਼ਗਾਰ ਮੇਲਿਆਂ ਵਿੱਚ ਪੰਜਵੀ ਤੋਂ ਲੈ ਕੇ ਉਚੇਰੀ ਸਿੱਖਿਆ ਵਾਲੇ ਬੇਰੋਜ਼ਗਾਰ ਨੌਜਵਾਨਾਂ ਨੂੰ ਉਨਾਂ ਦੀ ਯੋਗਤਾ ਮੁਤਾਬਕ ਵੱਖ-ਵੱਖ ਆਸਾਮੀਆਂਂ ’ਤੇ ਭਰਤੀ ਕਰਨ ਲਈ ਨਾਮੀ ਕੰਪਨੀਆਂ ਦੇ ਨੁਮਾਇੰਦੇ ਸ਼ਿਰਕਤ ਕਰਨਗੇ।ਇਸ ਮੈਗਾ ਰੋਜ਼ਗਾਰ ਮੇਲੇ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਸ੍ਰੀ ਸੰਦੀਪ ਹੰਸ ਨੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨਾਂ ਰੋਜ਼ਗਾਰ ਮੇਲਿਆਂ ਵਿੱਚ ਵਰਧਮਾਨ, ਐਸ.ਬੀ.ਆਈ. ਗਰੁੱਪ, ਸਕਾਈ ਇੰਟਰਨੈਸ਼ਨਲ ਪਟਿਆਲਾ, ਟੈਕ ਆਟੋ ਲੁਧਿਆਣ, ਕਲੱਬ ਜੇ.ਬੀ. ਜਲੰਧਰ, ਔਲਾ ਬਾਈਕ ਕੈਬ, ਜੋਮੈਟੋ, ਏਜੀਸ ਹੈਲਥ ਕੇਅਰ ਐਟ ਹੋਮ, ਸਪੋਰਟਕਿੰਗ, ਐਸ. ਆਈ.ਐਸ. ਸਕਿਉਰਿਟੀ, ਰੋਕਮੈਨ, ਜੀ.ਫੋਰ.ਐਸ ਸਕਿਉਰਿਟੀ ਅਤੇ ਚੈਕਮੇਟ ਸਕਿਊਰਿਟੀ ਆਦਿ ਨਾਮੀ ਕੰਪਨੀਆਂ ਸਿਰਕਤ ਕਰਨਗੀਆਂ ਅਤੇ ਬੇਰੋਜ਼ਗਾਰ ਨੌਜਵਾਨਾਂ ਦੀ ਇੰਟਰਵਿਊ ਲੈ ਕੇ ਉਨਾਂ ਨੂੰ ਰੋਜ਼ਗਾਰ ਦੇ ਅਵਸਰ ਪ੍ਰਦਾਨ ਕਰਨਗੀਆਂ। ਉਨਾਂ ਦੱਸਿਆ ਕਿ ਇਨਾਂ ਰੋਜ਼ਗਾਰ ਮੇਲਿਆਂ ਵਿੱਚ ਉਮੀਦਵਾਰਾਂ ਵੱਲੋਂ ਇੰਟਰਵਿਊ ਦੇਣ ਲਈ ਆਪਣੇ ਅਸਲ ਯੋਗਤਾ ਸਰਟੀਫਿਕੇਟ ਸਮੇਤ ਫੋਟੋ ਕਾਪੀਆਂ, ਪਾਸਪੋਰਟ ਸਾਈਜ਼ ਫੋਟੋ, ਪਹਿਚਾਣ ਪੱਤਰ ਅਤੇ ਬਾਇਉਡਾਟਾ ਲੈ ਕੇ ਪਹੁੰਚਣਾ ਲਾਜ਼ਮੀ ਹੈ। ਉਨਾਂ ਦੱਸਿਆ ਕਿ 19 ਸਤੰਬਰ ਨੂੰ ਐਸ.ਬੀ.ਆਈ. ਗਰੁੱਪ, ਸਕਾਈ ਇੰਟਰਨੈਸ਼ਨਲ ਪਟਿਆਲਾ, ਟੈਕ ਆਟੋ ਲੁਧਿਆਣਾ, ਕਲੱਬ ਜੇ.ਬੀ. ਜਲੰਧਰ, ਔਲਾ ਬਾਈਕ ਕੈਬ, ਜੋਮੈਟੋ, ਅਤੇ ਸੀ.ਐਸ.ਸੀ. ਕੰਪਨੀਆਂ ਵੱਲੋ ਮੈਟਿ੍ਰਕ/ਬਾਰਵੀ ਪਾਸ, ਆਈ.ਟੀ.ਆਈ., ਡਿਪਲੋਮਾ, ਬੀ.ਏ., ਬੀ.ਬੀ.ਏ., ਬੀ.ਸੀ.ਏ., ਬੀ.ਟੈਕ., ਬੀ.ਕਾਮ., ਐਮ.ਬੀ.ਏ., ਅਤੇ ਅਤੇ ਕੰਪਿਊਟਰ ਦੀ ਜਾਣਕਾਰੀ ਰੱਖਣ ਵਾਲੇ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਇਸੇ ਤਰਾਂ 23,24,26,27 ਅਤੇ 30 ਸਤੰਬਰ ਨੂੰ ਵੀ ਵੱਖ ਵੱਖ ਕੰਪਨੀਆਂ ਵੱਲੋ ਬੇਰੁਜ਼ਗਾਰ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਉਨਾਂ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਾਪਤੀ ਦੇ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਉਨਾਂ ਜ਼ਿਲੇ ਦੀਆਂ ਸਮੂਹ ਉਦਯੋਗਿਕ ਸਿਖਲਾਈ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਜ਼ਿਲਾ ਸਿੱਖਿਆ ਅਫ਼ਸਰ (ਸੈ) ਨੂੰ ਆਦੇਸ਼ ਦਿੱਤੇ ਕਿ ਉਹ ਇਸ ਮੈਗਾ ਰੋਜ਼ਗਾਰ ਮੇਲੇ ਲਈ ਵੱਧ ਤੋ ਵੱਧ ਬੇਰੋਜ਼ਗਾਰ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਤਾਂ ਜੋ ਬੇਰੋਜ਼ਗਾਰ ਨੌਜਵਾਨ ਇਨਾਂ ਰੋਜ਼ਗਾਰ ਮੇਲਿਆਂ ਦਾ ਲਾਭ ਉਠਾ ਸਕਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਜਿੰਦਰ ਬਤਰਾ, ਸਹਾਇਕ ਕਮਿਸ਼ਨਰ ਲਾਲ ਵਿਸ਼ਵਾਸ ਬੈਸ, ਐਸ.ਡੀ.ਐਮ. ਮੋਗਾ ਗੁਰਵਿੰਦਰ ਸਿੰਘ ਜੌਹਲ, ਐਸ.ਡੀ.ਐਮ. ਨਿਹਾਲ ਸਿੰਘ ਵਾਲਾ ਮਨਦੀਪ ਕੌਰ, ਐਸ.ਡੀ.ਐਮ. ਬਾਘਾਪੁਰਾਣਾ ਸਵਰਨਜੀਤ ਕੌਰ ਅਤੇ ਐਸ.ਡੀ.ਐਮ. ਧਰਮਕੋਟ ਨਰਿੰਦਰ ਸਿੰਘ ਧਾਲੀਵਾਲ ਵੀ ਹਾਜ਼ਰ ਸਨ।
ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਫ਼ਸਰ ਮੋਗਾ ਪਰਮਿੰਦਰ ਕੌਰ ਨੇ ਦੱਸਿਆ ਕਿ ਚਾਹਵਾਨ ਨੌਜਵਾਨਾਂ ਦੀ ਸਹੂਲਤ ਲਈ ਹੈਲਪਲਾਈਨ ਨੰਬਰ 78889-06348, 98140-00868, 95013-00477, 84270-10680 ਅਤੇ 99146-14144 ਸਥਾਪਿਤ ਕੀਤੇ ਗਏ ਹਨ। ਉਨਾਂ ਦੱਸਿਆ ਕਿ ਰੋਜ਼ਗਾਰ ਮੇਲੇ ਵਿੱਚ ਭਾਗ ਲੈਣ ਲਈ ਨੌਜਵਾਨ www.pbemployment.gov.in ਅਤੇ www.pbemployment.gov.in ’ਤੇ ਵੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਤੋ ਇਲਾਵਾ ਵਧੇਰੇ ਜਾਣਕਾਰੀ ਲੈਣ ਲਈ ਦਫ਼ਤਰ ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਜ਼ਿਲਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਵੀ ਸੰਪਰਕ ਕਰ ਸਕਦੇ ਹਨ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ