ਪੰਜਾਬ ਰੋਡਵੇਜ਼ ਦਾ ਸਬ ਇੰਸਪੈਕਟਰ ਰਿਸ਼ਵਤ ਲੈਂਦਾ ਵਿਜੀਲੈਂਸ ਵਲੋਂ ਰੰਗੇ ਹੱਥੀਂ ਕਾਬੂ
ਚੰਡੀਗੜ 17 ਸਤੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਰੋਡਵੇਜ਼ ਫਿਰੋਜਪੁਰ ਦੇ ਡਿੱਪੂ ਵਿਖੇ ਤਾਇਨਾਤ ਸਬ ਇੰਸਪੈਕਟਰ ਨੂੰ ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦਸਿਆ ਕਿ ਪੰਜਾਬ ਰੋਡਵੇਜ਼ ਦੇ ਫਿਰੋਜਪੁਰ ਡਿੱਪੂ ਵਿਖੇ ਤਾਇਨਾਤ ਗੁਰਮੇਜ ਸਿੰਘ ਨੂੰ ਸ਼ਿਕਾਇਤਕਰਤਾ ਗੁਰਚਰਨ ਸਿੰਘ, ਕੰਡਕਟਰ ਪੰਜਾਬ ਰੋਡਵੇਜ ਫਿਰੋਜਪੁਰ ਡਿੱਪੂ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੰੂ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਇੰਸਪੈਕਟਰ ਵਲੋਂ ਡੀਜਲ ਪੰਪ ਪੰਜਾਬ ਰੋਡਵੇਜ ਫਿਰੋਜਪੁਰ ਡਿੱਪੂ ਦੀ ਚੈਕਿੰਗ ਉਪਰੰਤ ਉਸ ਨੰੂ ਮੁਅੱਤਲ ਹੋਣ ਤੋ ਬਚਾਉਣ ਅਤੇ ਉਸ ਦੀ ਬਦਲੀ ਕਰਾਉਣ ਬਦਲੇ 16000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 10,000 ਰੁਪਏ ਵਿਚ ਤੈਅ ਹੋਇਆ ਹੈ।ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਸਬ ਇੰਸਪੈਕਟਰ ਨੰੂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭਿ੍ਰਸ਼ਟਾਚਾਰ ਰੋਕੂ ਕਾਨੰੂਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।