ਰਿਸ਼ਵਤ ਲੈਂਦਾ ਖੇਤੀਬਾੜੀ ਵਿਕਾਸ ਅਫਸਰ ਵਿਜੀਲੈਂਸ ਨੇ ਰੰਗੇ ਹੱਥੀਂ ਦਬੋਚਿਆ
ਚੰਡੀਗੜ, 25 ਸਤੰਬਰ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਗਰੂਰ ਵਿਖੇ ਤਾਇਨਾਤ ਖੇਤੀਬਾੜੀ ਵਿਕਾਸ ਅਫਸਰ ਜਸਕੰਵਲ ਸਿੰਘ ਨੰੂ 25000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਖੇਤੀਬਾੜੀ ਅਫਸਰ ਨੰੂ ਸ਼ਿਕਾਇਤਕਰਤਾ ਅਮਰੀਕ ਸਿੰਘ ਵਾਸੀ ਪਿੰਡ ਕਾਤਰੋਂ, ਜਿਲਾ ਸੰਗਰੂਰ ਦੀ ਸ਼ਿਕਾਇਤ ’ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੰੂ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਕੀੜੇ ਮਾਰ ਦਵਾਈਆਂ ਦੀ ਦੁਕਾਨ ਹੈ ਅਤੇ ਉਸ ਦੀ ਦੁਕਾਨ ਦਾ ਲਾਈਸੈਂਸ ਆਪਣੇ ਭਰਾ ਦੇ ਨਾਮ ’ਤੇ ਕਰਾਉਣ ਬਦਲੇ ਉਕਤ ਖੇਤੀਬਾੜੀ ਅਫਸਰ ਵਲੋਂ 30,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 25,000 ਰੁਪਏ ਵਿਚ ਤੈਅ ਹੋਇਆ ਹੈ।ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਖੇਤੀਬਾੜੀ ਅਫਸਰ ਨੰੂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭਿ੍ਰਸ਼ਟਾਚਾਰ ਰੋਕੂ ਕਾਨੰੂਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ