ਰਜਿੰਦਰ ਸਿੰਘ ਨੇ ਬਾਲ ਅਧਿਕਾਰਾਂ ਦੀ ਸੁਰੱਖਿਆ ਬਾਰੇ ਪੰਜਾਬ ਸਟੇਟ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਚੰਡੀਗੜ, 26 ਸਤੰਬਰ :(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ‘‘ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਲਈ ਪੂਰੀ ਤਰਾਂ ਵਚਨਬੱਧ ਹੈ ਜੋ ਕਿ ਦੇਸ਼ ਦਾ ਭਵਿੱਖ ਹਨ।’’ ਇਹ ਗੱਲ ਅੱਜ ਇੱਥੇ ਵਣ ਭਵਨ, ਸੈਕਟਰ-68, ਮੋਹਾਲੀ ਵਿਖੇ ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਕਹੀ।
ਇਸ ਮੌਕੇ ਸ੍ਰੀ ਰਜਿੰਦਰ ਸਿੰਘ (ਸਾਬਕਾ ਆਈ.ਪੀ.ਐਸ. ਅਧਿਕਾਰੀ, ਸੇਵਾਮੁਕਤ ਆਈ.ਜੀ.) ਨੇ ਸ੍ਰੀਮਤੀ ਅਰੁਨਾ ਚੌਧਰੀ ਦੀ ਮੌਜੂਦਗੀ ਵਿੱਚ ਬਾਲ ਅਧਿਕਾਰਾਂ ਦੀ ਸੁਰੱਿਖਆ ਬਾਰੇ ਪੰਜਾਬ ਸਟੇਟ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ।
ਮੰਤਰੀ ਨੇ ਇਸ ਮੌਕੇ ਨਵੇਂ ਚੇਅਰਮੈਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਹਿੰਸਾ ਅਤੇ ਸ਼ੋਸ਼ਣ ਤੋਂ ਬੱਚਿਆ ਦੀ ਸੁਰੱਖਿਆ ਲਈ ਸੂਬਾ ਸਰਕਾਰ ਵਚਨਬੱਧ ਹੈ ਅਤੇ ਇਸ ਦਿਸ਼ਾ ਵੱਲ 24 ਘੰਟੇ ਸਰਗਰਮ ਹੈ। ਮੰਤਰੀ ਨੇ ਇਹ ਵੀ ਦੱਸਿਆ ਕਿ ਚਾਈਲਡ ਹੈਲਪਲਾਈਨ 1098 ਦੇਸ਼ ਭਰ ਵਿੱਚ ਉਪਲੱਬਧ ਹੈ ਜਿਸ ’ਤੇ ਬੱਚਿਆਂ ਦੇ ਸ਼ੋਸ਼ਣ ਸਬੰਧੀ ਜਾਣਕਾਰੀ ਦਿੱਤੀ ਜਾ ਸਕਦੀ ਹੈ।
ਇਸ ਮੌਕੇ ਨਵ-ਨਿਯੁਕਤ ਚੇਅਰਮੈਨ ਸ੍ਰੀ ਰਜਿੰਦਰ ਸਿੰਘ ਨੇ ਮੁੱਖ ਮੰਤਰੀ ਅਤੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਦਾ ਧੰਨਵਾਦ ਕੀਤਾ ਅਤੇ ਉਨਾਂ ਵਿਸ਼ਵਾਸ਼ ਦਿਵਾਇਆ ਕਿ ਉਹ ਬੱਚਿਆਂ ਦੀ ਭਲਾਈ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤਨਦੇਹੀ ਅਤੇ ਸਮਰਪਿਤ ਭਾਵਨਾ ਨਾਲ ਕੰਮ ਕਰਨਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵ, ਬਾਲ ਅਧਿਕਾਰਾਂ ਦੀ ਸੁਰੱਖਿਆ ਬਾਰੇ ਪੰਜਾਬ ਸਟੇਟ ਕਮਿਸ਼ਨ ਦੇ ਸਕੱਤਰ ਸ੍ਰੀਮਤੀ ਅਮਨਦੀਪ ਕੌਰ (ਪੀ.ਸੀ.ਐਸ.), ਸੀਨੀਅਰ ਕਾਂਗਰਸ ਆਗੂ ਸ੍ਰੀ ਅਸ਼ੋਕ ਚੌਧਰੀ, ਕਮਿਸ਼ਨ ਦੇ ਡਿਪਟੀ ਡਾਇਰੈਕਟਰ ਸ੍ਰੀ ਰਾਜਵਿੰਦਰ ਸਿੰਘ ਗਿੱਲ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਮੈਨ ਮਨੀਸ਼ਾ ਗੁਲਾਟੀ ਮੌਜੂਦ ਸਨ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ