10,000 ਦੀ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਨੇ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ, 26 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੀ.ਆਈ.ਏ ਸਟਾਫ ਫਾਜਿਲਕਾ, ਜਿਲਾ ਫਾਜਿਲਕਾ ਵਿਖੇ ਤਾਇਨਾਤ ਸਿਪਾਹੀ ਸੁਭਾਸ਼ ਚੰਦਰ ਨੰੂ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਿਪਾਹੀ ਨੰੂ ਸ਼ਿਕਾਇਤਕਰਤਾ ਵਰਿੰਦਰਪਾਲ ਸਿੰਘ ਵਾਸੀ ਚੱਕ ਲਖੋ ਵਾਲੀ, ਫਾਜਿਲਕਾ ਦੀ ਸ਼ਿਕਾਇਤ ’ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੰੂ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਸਿਪਾਹੀ ਵਲੋਂ ਉਸ ਦਾ ਨਾਮ ਨਸ਼ੇ ਵੇਚਣ ਵਾਲੀ ਸੂਚੀ ਵਿਚੋ ਬਾਹਰ ਕੱਢਣ ਬਦਲੇ 10,000 ਰੁਪਏ ਦੀ ਮੰਗ ਕੀਤੀ ਗਈ ਹੈ ।ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸਿਪਾਹੀ ਨੰੂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭਿ੍ਰਸ਼ਟਾਚਾਰ ਰੋਕੂ ਕਾਨੰੂਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।   ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ