ਰਿਸ਼ਵਤ ਲੈਂਦਾ ਏ.ਐਸ.ਆਈ ,ਵਿਜੀਲੈਂਸ ਨੇ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ, 27 ਸਤੰਬਰ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :   ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਿਟੀ ਫਗਵਾੜਾ ਜਿਲਾ ਕਪੂਰਥਲਾ ਵਿਖੇ ਤਾਇਨਾਤ ਏ.ਐਸ.ਆਈ. ਜਸਬੀਰ ਸਿੰਘ ਨੰੂ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੰੂ ਸ਼ਿਕਾਇਤਕਰਤਾ ਅਸ਼ਵਰੀ ਕੁਮਾਰ ਵਾਸੀ ਫਗਵਾੜਾ ਦੀ ਸ਼ਿਕਾਇਤ ’ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੰੂ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਵਲੋ ਦਿੱਤੀ ਦਰਖਾਸਤ ’ਤੇ ਕਾਰਵਾਈ ਕਰਨ ਬਦਲੇ ਉਕਤ ਏ.ਐਸ.ਆਈ ਵਲੋਂ 30,000 ਰੁਪਏ ਦੀ ਮੰਗ ਕੀਤੀ ਗਈ ਹੈ।ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੰੂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਦੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭਿ੍ਰਸ਼ਟਾਚਾਰ ਰੋਕੂ ਕਾਨੰੂਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।   ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ