ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਵਿੱਚ ਫਰੈਸ਼ਰ ਪਾਰਟੀ ਦਾ ਕੀਤਾ ਆਯੋਜਨ

ਮੋਗਾ,3 ਅਕਤੂਬਰ(ਜਸ਼ਨ):ਬਾਬਾ ਕੁੰਦਨ ਸਿੰਘ ਮੈਮੋਰੀਅਲ ਕਾਲਜ ਧਰਮਕੋਟ ਵਿਖੇ ਫਰੈਸ਼ਰ ਪਾਰਟੀ ਦਾ ਆਯੋਜਨ ਕੀਤਾ ਗਿਆ । ਇਸ ਸਮਾਗਮ ਦੇ ਮੁੱਖ ਮਹਿਮਾਨ ਜੇ ਟੂ ਡੀ ਸੀ ਸ੍ਰੀ ਲਾਲ ਵਿਸ਼ਵਾਸ ਬੈਂਸ ,ਰਵਿੰਦਰ ਕੁਮਾਰ ਚੇਅਰਮੈਨ ਅਤੇ ਦਵਿੰਦਰਪਾਲ ਸਿੰਘ ਰਿੰਪੀ ਪ੍ਰਬੰਧਕ ਕਮੇਟੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ । ਇਸ ਸਮਾਗਮ ਦੌਰਾਨ ਕਾਲਜ ਦੇ ਬੀ ਏ ਐਲ ਐਲ ਬੀ ਸਮੈਸਟਰ ਪਹਿਲਾ ਅਤੇ ਐੱਲ ਬੀ ਸਮੈਸਟਰ ਪਹਿਲਾ ਦੇ ਵਿਦਿਆਰਥੀਆਂ ਨੂੰ ਫਰੈਸ਼ਰ ਪਾਰਟੀ ਦਿੱਤੀ ਗਈ।  ਇਸ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਇਸ ਮੌਕੇ ਕਾਲਜ ਦੀ ਮੈਨੇਜਮੈਂਟ ਕਮੇਟੀ ਅਤੇ ਪਰਦੀਪ ਕੁਮਾਰ ਪਤੀ  ਨੇ ਨਵੇਂ ਆਏ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਕੇ ਆਪਣਾ ਨਾਮ ਰੌਸ਼ਨ ਕਰਨ ਦੀ ਪ੍ਰੇਰਨਾ ਕੀਤੀ । ਸਮਾਗਮ ‘ਚ ਕਾਲਜ ਦਾ ਸਮੂਹ ਸਟਾਫ ਵੀ ਹਾਜ਼ਰ ਸੀ ।