ਲੋਕ ਇਨਸਾਫ ਪਾਰਟੀ ਦੇ ਉਮੀਦਵਾਰ ਸੁਖਦੇਵ ਸਿੰਘ ਚੱਕ ਦੇ ਹੱਕ ਵਿੱਚ ਪਾਰਟੀ ਦੇ ਸਰਪ੍ਰਸਤ ਜੱਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਕੀਤਾ ਚੋਣ ਪ੍ਰਚਾਰ
ਲੁਧਿਆਣਾ, 5 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਵਿਧਾਨ ਸਭਾ ਹਲਕਾ ਦਾਖਾ ਦੀ ਹੋਣ ਜਾ ਰਹੀ ਜਿਮਨੀ ਚੋਣ ਲਈ ਲੋਕ ਇਨਸਾਫ ਪਾਰਟੀ ਦੇ ਉਮੀਦਵਾਰ ਸੁਖਦੇਵ ਸਿੰਘ ਚੱਕ ਦੇ ਹੱਕ ਵਿੱਚ ਪਾਰਟੀ ਦੇ ਸਰਪ੍ਰਸਤ ਜੱਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਅੱਜ ਚੱਕ ਕਲਾਂ, ਭੱਟਾ ਧੂੰਆਂ ਤੇ ਹੋਰਨਾਂ ਪਿੰਡਾਂ ਚ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੁਖਦੇਵ ਸਿੰਘ ਚੱਕ ਨੂੰ ਜਿਤਾ ਕੇ ਭੇਜਣ। ਇਸ ਮੌਕੇ ਚੱਕ ਕਲਾਂ ਵਿੱਚ ਸੰਬੋਧਨ ਕਰਦੇ ਹੋਏ ਵਿਧਾਇਕ ਜੱਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਦੇ ਦੋਨੋਂ ਉਮੀਦਵਾਰ ਨਸ਼ੇ ਦੇ ਵਪਾਰੀ ਹਨ ਅਤੇ ਲੋਕ ਇਨਾਂ ਨੂੰ ਮੂੰਹ ਨਹੀਂ ਲਗਾਉਣਗੇ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਸੁਖਦੇਵ ਚੱਕ ਨੂੰ ਜਿਤੇ ਕੇ ਭੇਜਣ ਤਾਂ ਜੋ ਇਲਾਕੇ ਦਾ ਵਿਕਾਸ ਕਰਵਾਇਆ ਜਾ ਸਕੇ। ਇਸ ਮੌਕੇ ਤੇ ਪਿੰਡ ਵਾਸੀਆਂ ਨੇ ਸੁਖਦੇਵ ਸਿੰਘ ਚੱਕ ਸਮੇਤ ਪਾਰਟੀ ਦੇ ਸਰਪ੍ਰਸਤ ਜੱਥੇਦਾਰ ਬਲਵਿੰਦਰ ਸਿੰਘ ਬੈਂਸ ਨੂੰ ਬਲਜੀਤ ਸਿੰਘ ਵਾਜੂ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ਤੇ ਸਨਮਾਨਤ ਵੀ ਕੀਤਾ। ਇਸ ਮੌਕੇ ਤੇ ਲਖਵੀਰ ਸਿੰਘ, ਮਨਜੀਤ ਸਿੰਘ, ਮਨਜਿੰਦਰ ਸਿੰਘ, ਹਰਬੰਸ ਸਿੰਘ, ਪ੍ਰਧਾਨ ਸਤਵੰਤ ਸਿੰਘ, ਇਕਬਾਲ ਸਿੰਘ ਸੀਨੀਅਰ ਮੀਤ ਪ੍ਰਧਾਨ ਤੇ ਹੋਰ ਸ਼ਾਮਲ ਸਨ। ਇਸੇ ਤਰਾਂ ਪਿੰਡ ਭੱਠਾ ਧੂਆ ਵਿਖੇ ਸੂਬਾ ਕਮੇਟੀ ਮੈਂਬਰ ਅਮਰਜੀਤ ਸਿੰਘ ਮੱਟੂ ,ਕਾਮਰੇਡ ਬਲਰਾਜ ਸਿੰਘ ਕੋਟਉਮਰਾ , ਨਛੱਤਰ ਸਿੰਘ ਭੱਠਾ ਧੂਆਂ, ਦਲਵਿੰਦਰ ਸਿੰਘ ਆਦਿ ਪਿੰਡ ਵਾਸੀ ਅਤੇ ਪਿੰਡ ਚੰਗਣਾਂ ਵਿਖੇ ਕਾਮਰੇਡ ਬਲਰਾਜ ਸਿੰਘ ਕੋਟਉਮਰਾ, ਹਰਪਾਲ ਸਿੰਘ, ਹਰਜੀਤ ਸਿੰਘ ,ਨਛੱਤਰ ਸਿੰਘ, ਬਾਬਾ ਜੋਗਿੰਦਰ ਸਿੰਘ, ਬਲਦੇਵ ਸਿੰਘ, ਮਲਕੀਤ ਸਿੰਘ, ਮਿਸਤਰੀ ਹਾਕਮ ਸਿੰਘ ਤੇ ਹੋਰ ਸ਼ਾਮਲ ਸਨ।