ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਨਵਗੀਤ ਸਿੰਘ ਨੇ ਸਕੇਟਿੰਗ ਵਿਚ ਜਿੱਤਿਆ ਗੋਲਡ ਮੈਡਲ
ਮੋਗਾ,8 ਅਕਤੂਬਰ (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਰੋਡ ਮੋਗਾ ਦੇ ਤੀਸਰੀ ਜਮਾਤ ਦੇ ਵਿਦਿਆਰਥੀ ਨਵਗੀਤ ਸਿੰਘ ਨੇ ਓਪਨ ਸਕੇਟਿੰਗ ਮੁਕਾਬਲੇ ਵਿੱਚ ਭਾਗ ਲਿਆ। ਉਸ ਨੇ ਰਿੰਗ ਰੋਡ ਅਤੇ ਰਿੰਕ ਰੇਸ ਦੋਨੋਂ ਮੁਕਾਬਲਿਆਂ ਵਿੱਚ ਭਾਗ ਲਿਆ। ਸਕੂਲ ਲਈ ਮਾਣ ਬਣੇ ਇਸ ਵਿਦਿਆਰਥੀ ਨੇ ਦੋਨੋਂ ਪ੍ਰਕਾਰ ਦੀ ਸਕੇਟਿੰਗ ਵਿੱਚ ਗੋਲਡ ਮੈਡਲਾਂ ਉੱਪਰ ਕਬਜ਼ਾ ਕੀਤਾ । ਇਹ ਬੱਚਾ ਹੁਣ ਰਾਜ ਪੱਧਰੀ ਸਕੇਟਿੰਗ ਮੁਕਾਬਲਿਆਂ ਵਿੱਚ ਹਿੱਸਾ ਲਵੇਗਾ । ਕੈਂਬਰਿਜ ਸਕੂਲ ਦੇ ਚੇਅਰਮੈਨ ਦੇ ਦਵਿੰਦਰ ਪਾਲ ਸਿੰਘ ,ਪ੍ਰਧਾਨ ਕੁਲਦੀਪ ਸਿੰਘ ਸਹਿਗਲ, ਵਾਈਸ ਪ੍ਰਧਾਨ ਡਾ ਇਕਬਾਲ ਸਿੰਘ ,ਡਾ ਗੁਰਚਰਨ ਸਿੰਘ ਅਤੇ ਪਿ੍ੰਸੀਪਲ ਸ੍ਰੀਮਤੀ ਸਤਵਿੰਦਰ ਕੌਰ ਨੇ ਜੇਤੂ ਵਿਦਿਆਰਥੀ ਨਵਗੀਤ ਸਿੰਘ ਨੂੰ ਉਸ ਦੇ ਮਾਪਿਆ ਨੂੰ ਵਧਾਈ ਦਿੱਤੀ। ਪਿ੍ਰੰਸੀਪਲ ਮੈਡਮ ਨੇ ‘ਸਾਡਾ ਮੋਗਾ ਡੌਟ ਕੌਮ ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਬੱਚੇ ਹਰ ਖੇਤਰ ਵਿੱਚ ਮਾਰ ਕੇ ਮਾਰਦੇ ਹਨ ਅਤੇ ਨਾਮਣਾ ਖੱਟਦੇ ਹਨ। ਉਨ੍ਹਾਂ ਆਖਿਆ ਕਿ ਵਿਦਿਆਰਥੀ ਦੇ ਜੀਵਨ ‘ਚ ਜਿੰਨਾਂ ਪੜ੍ਹਾਈ ਦਾ ਮਹੱਤਵ ਹੈ ਉਨਾ ਹੀ ਖੇਡਾਂ ਅਤੇ ਸਹਿ ਕਿਰਿਆਵਾਂ ਵਿੱਚ ਵੀ ਬਰਾਬਰ ਦਾ ਮਹੱਤਵ ਹੁੰਦਾ ਹੈ । ਉਨ੍ਹਾਂ ਨੇ ਕਿਹਾ ਕਿ ਸਕੂਲ ਵਿੱਚ ਇਨ੍ਹਾਂ ਗੱਲਾਂ ਦਾ ਧਿਆਨ ਰੱਖਿਆ ਜਾਂਦਾ ਹੈ । ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਬੱਚਿਆਂ ਦੇ ਮਾਪੇ ਵੀ ਸਖਸੀਅਤ ਉਸਾਰੀ ਵਿੱਚ ਉਨ੍ਹਾਂ ਦੀ ਸਹਾਇਤਾ ਕਰਦੇ ਹਨ। ਸਾਰੀ ਮੈਨੇਜਮੈਂਟ ਨੇ ਮਾਪਿਆਂ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ । ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ