ਮੁਫਤ ਕਾਨੂੰਨੀ ਸੇਵਾਵਾਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ-ਬਗੀਚਾ ਸਿੰਘ,ਮੋਗਾ ਦੇ ਪਿੰਡ ਨੱਥੂਵਾਲਾ ਜਦੀਦ ਵਿਖੇ ਵਿਲਜ ਲੀਗਲ ਕੇਅਰ ਅਤੇ ਸਪੋਰਟਸ ਸੈਂਟਰ ਦੀ ਕੀਤੀ ਸਥਾਪਨਾ
ਮੋਗਾ 10 ਅਕਤੂਬਰ:(ਜਸ਼ਨ): ਮੁਫਤ ਕਾਨੂੰਨੀ ਸੇਵਾਵਾਂ ਨੂੰ ਘਰ-ਘਰ ਪਹੁੰਚਾਉਣ ਲਈ ਪਿੰਡ ਨੱਥੂਵਾਲਾ ਜਦੀਦ ਵਿਖੇ ਜਿਲਾ ਤੇ ਸੇਸ਼ਨਜ ਜੱਜ-ਕਮ-ਚੇਅਰਮੈਨ,ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਨੀਸ਼ ਸਿੰਗਲ,ਮੋਗਾ ਦੀਆਂ ਹਦਾਇਤਾਂ ਦੀ ਪਾਲਣਾ ਹਿਤ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਇਸ ਪਿੰਡ ਦੇ ਪੰਚਾਇਤ ਘਰ,ਵਿਖੇ ਵਿਲਜ ਲੀਗਲ ਕੇਅਰ ਅਤੇ ਸਪੋਰਟਸ ਸੈਂਟਰ ਦੀ ਸਥਾਪਨਾ ਕੀਤੀ ਗਈ। ਇਸ ਦਾ ਉਦਘਾਟਨ, ਸੀ.ਜੇ.ਅੇਮ-ਕਮ-ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਸ਼੍ਰੀ ਬਗੀਚਾ ਸਿੰਘ ਨੇ ਕੀਤਾ। ਇਸ ਮੌਕੇ ਤੇ ਇੱਕ ਸੈਮੀਨਾਰ ਵੀ ਕਰਵਾਇਆ ਗਿਆ। ਸ਼੍ਰੀ ਬਗੀਚਾ ਸਿੰਘ ਨੇ ਸੈਮੀਨਾਰ ਵਿੱਚ ਪਹੁੰਚੇ ਲੋਕਾਂ ਨੂੰ ਵਿਲਜ ਕੇਅਰ ਅਤੇ ਸਪੋਰਟਸ ਸੈਂਟਰ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਸੈਂਟਰ ਹਫਤੇ ਵਿਚ ਇੱਕ ਦਿਨ ਖੁਲਿਆ ਕਰੇਗਾ। ਉਨਾਂ ਦੱਸਿਆ ਕਿ ਇਸ ਸੈਟਰ ਰਾਹੀ ਲੋਕਾਂ ਨੂੰ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਅਤੇ ਨਾਲਸਾ/ਪਲਸਾ ਦੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਜਾੇਵਗਾ। ਉਨਾਂ ਨਾਲ ਪਹੁੰਚੇ ਪੈਨਲ ਐਡਵੋਕੇਟੀ ਪ੍ਰੀਤਇੰਦਰ ਸਿੰਘ ਗਿੱਲ ਨੇ ਵੀ ਲੋਕਾਂ ਨੂੰ ਵੱਖ-ਵੱਖ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਤੇ ਪਿੰਡ ਦੇ ਸਰਪੰਚ ਦਵਿੰਦਰ ਸਿੰਘ, ਮੇਜਰ ਸਿੰਘ ਪੰਚਾਇਤ ਮੈਂਬਰ, ਬਲਜਿੰਦਰ ਸਿੰਘ ਪੰਚਾਇਤ ਮੈਂਬਰ ਅਤੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੇ ਪੈਰਾ ਲੀਗਲ ਵਲੰਟੀਅਰੀ ਸੁਖਮੰਦਰ ਸਿੰਘ, ਰਾਮ ਸਿੰਘ ਅਤੇ ਮਿਸ. ਮਨਪ੍ਰੀਤ ਕੋਰ ਹਾਜ਼ਰ ਸਨ। ਇਸ ਸਮੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ,ਮੋਗਾ ਵੱਲੋ ਮੁਫਤ ਕਾਨੂੰਨੀ ਸੇਵਾਵਾਂ ਸਬੰਧੀ ਪ੍ਰਚਾਰ ਸਮੱਗਰੀ ਵੀ ਵੰਡੀ ਗਈ।