ਵਿਧਾਇਕ ਡਾ: ਹਰਜੋਤ ਕਮਲ ਨੇ ਭਗਵਾਨ ਵਾਲਮੀਕਿ ਜੈਅੰਤੀ ਦੇ ਸ਼ੁੱਭ ਦਿਹਾੜੇ ’ਤੇ ਵਧਾਈ ਦਿੰਦਿਆਂ ਕਿਹਾ,‘‘ ਸਚਾਈ ਅਤੇ ਨੇਕੀ ਦੇ ਮਾਰਗ ’ਤੇ ਚੱਲਣ ਨਾਲ ਹੀ ਮਿਲਦੀ ਹੈ ਮਨ ਦੀ ਸ਼ਾਂਤੀ ’’

ਮੋਗਾ 12 ਅਕਤੂਬਰ:(ਜਸ਼ਨ): ‘‘ਆਦਿ ਕਵੀ’’ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਪਵਿੱਤਰ ਮੌਕੇ ’ਤੇ ਮੋਗਾ ਹਲਕੇ ਦੇ ਵਿਧਾਇਕ ਡਾ: ਹਰਜੋਤ ਕਮਲ ਨੇ ਲੋਕਾਂ ਨੂੰ ਵਧਾਈ ਦਿੰਦਿਆਂ ਆਖਿਆ ਕਿ ਭਗਵਾਨ ਵਾਲਮੀਕਿ ਜੀ ਦੀ ਅਮਰ ਰਚਨਾ ਰਾਮਾਇਣ ਦੀਆਂ ਮਹਾਨ ਸਿੱਖਿਆਵਾਂ ਨੂੰ ਅਪਨਾਉਣ ਦੀ ਲੋੜ ਹੈ । ਡਾ: ਕਮਲ ਨੇ ਆਖਿਆ ਕਿ ਭਗਵਾਨ ਵਾਲਮੀਕ ਸਾਹਿਤਕ ਪ੍ਰਤਿਭਾ ਦੇ ਮਾਲਕ ਸਨ ਅਤੇ ਉਹ ਸਾਡੇ ਇਤਿਹਾਸ ਦੇ ਸਭ ਤੋਂ ਪਹਿਲੇ ਲੇਖਕ ਮੰਨੇ ਜਾਂਦੇ ਹਨ । ਉਹਨਾਂ ਸੀਤਾ ਮਾਤਾ ਨੂੰ ਆਪਣੇ ਘਰ ਵਿਚ ਸ਼ਰਨ ਦਿੰਦਿਆਂ ਉਹਨਾਂ ਦੇ ਸਪੁੱਤਰਾਂ ਲਵ ਅਤੇ ਕੁਸ਼ ਦੀ ਪਰਵਰਿਸ਼ ਕੀਤੀ । ਡਾ: ਹਰਜੋਤ ਨੇ ਆਖਿਆ ਕਿ ਮਹਾਨ ਗ੍ਰੰਥ ਰਮਾਇਣ ਵਿੱਚ ਦਰਜ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਅਤੇ ਉਹਨਾਂ ਵੱਲੋਂ ਦਰਸਾਏ ਗਏ ਸਚਾਈ ਅਤੇ ਨੇਕੀ ਦੇ ਮਾਰਗ ’ਤੇ ਚੱਲਣ ਦੀ ਲੋੜ ਹੈ । ਉਹਨਾਂ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਪਵਿੱਤਰ ਦਿਹਾੜੇ ਨੂੰ ਆਪਸੀ ਭਾਈਚਾਰੇ, ਸ਼ਾਤੀ ਅਤੇ ਸਦਭਾਵਨਾ ਦੀ ਭਾਵਨਾ ਨਾਲ ਰਲ ਮਿਲ ਦੀ ਲੋੜ ਹੈ ।