ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਯੋਗਾ ‘ਚ ਪਹਿਲੀ ਅਤੇ ਦੂਜੀ ਪੁਜੀਸ਼ਨ ਉੱਪਰ ਕੀਤਾ ਕਬਜ਼ਾ

ਮੋਗਾ,15 ਅਕਤੂਬਰ (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਰੋਡ ਮੋਗਾ ਦੇ ਲੜਕੇ ਅਤੇ ਲੜਕੀਆਂ ਦੀ ਯੋਗਾ ਟੀਮ ਨੇ ਸਰਕਾਰੀ ਪ੍ਰਾਇਮਰੀ ਖੇਡਾਂ ਵਿਚ ਮੋਗਾ ਬਲਾਕ 1 ਵਿਚ ‘ਚ ਭਾਗ ਲਿਆ । ਇਹਨਾਂ ਮੁਕਾਬਲਿਆਂ ਵਿਚ ਲੜਕੀਆਂ ਨੇ ਪਹਿਲੀ ਪੁਜੀਸ਼ਨ ਹਾਸਲ ਕਰਕੇ ਗੋਲਡ ਮੈਡਲ ਉੱਪਰ ਕਬਜ਼ਾ ਕਰਦਿਆਂ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਸੇ ਤਰ੍ਹਾਂ ਹੀ ਸਕੂਲ ਦੇ ਲੜਕਿਆਂ ਨੇ ਬਲਾਕ ਇੱਕ ਦੀ ਯੋਗਾ ਟੀਮ ਵਿੱਚ ਦੂਜੀ ਪੁਜੀਸ਼ਨ ਹਾਸਲ ਕਰਕੇ ਸਿਲਵਰ ਮੈਡਲ ਜਿੱਤਿਆ ਯੋਗਾ ਆਰਟਿਸਟਿਕ ਵਿੱਚ ਅਮੀਸ਼ਾ ਧੂਰੀਆ ਚੌਥੀ ਜਮਾਤ ਦੀ ਵਿਦਿਆਰਥਣ ਨੇ ਦੂਜੀ ਪੁਜੀਸ਼ਨ ਪ੍ਰਾਪਤ ਕੀਤੀ। ਯੋਗਾ ਆਰਟਿਸਟਿਕ ਲੜਕਿਆਂ ਵਿੱਚ ਸ਼ਿਵਰਾਜ ਸਿੰਘ ਪੰਜਵੀਂ ਜਮਾਤ ਨੇ ਪਹਿਲੀ ਪੁਜੀਸ਼ਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ । ਇਸ ਮੁਕਾਬਲੇ ਵਿੱਚ ਬਲਾਕ ਮੋਗਾ 1 ,ਬਲਾਕ ਮੋਗਾ 2 ,ਧਰਮਕੋਟ ਬਲਾਕ 1 ,ਧਰਮਕੋਟ ਬਲਾਕ 2, ਨਿਹਾਲ ਸਿੰਘ ਵਾਲਾ ਅਤੇ ਬਾਘਾ ਪੁਰਾਣੀਆਂ ਟੀਮਾਂ ਨੇ ਭਾਗ ਲਿਆ। ਕੈਂਬਰਿਜ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ, ਪ੍ਰਧਾਨ ਕੁਲਦੀਪ ਸਿੰਘ ਸਹਿਗਲ, ਮੀਤ ਪ੍ਰਧਾਨ ਡਾਕਟਰ ਇਕਬਾਲ ਸਿੰਘ, ਮੈਂਬਰ ਡਾਕਟਰ ਗੁਰਚਰਨ ਸਿੰਘ ਅਤੇ ਪਿ੍ੰਸੀਪਲ ਸ੍ਰੀਮਤੀ ਸਤਵਿੰਦਰ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਬੱਚਿਆਂ ਦੇ ਭਵਿੱਖ ਵਿੱਚ ਹੋਰ ਵੀ ਸਫਲਤਾ ਲਈ ਮਨੋਕਾਮਨਾਵਾਂ ਕੀਤੀ। ਪਿ੍ਰੰਸੀਪਲ ਮੈਡਮ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ ਨਾਲ ਹਰ ਖੇਤਰ ਵਿੱਚ ਹੀ ਮਾਰਅਕੇ ਮਾਰਦੇ ਹਨ।


