ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਤਿੰਨ ਦਿਨਾਂ ਡਿਜੀਟਲ ਅਜਾਇਬਘਰ ਅਤੇ ਲਾਈਟ ਐਂਡ ਸਾਊਂਡ ਸ਼ੋਅ ਦੀ ਮੋਗਾ ਵਿਖੇ ਸ਼ੁਰੂਆਤ 20 ਅਕਤੂਬਰ ਨੂੰ, ਪ੍ਰੋਗਰਾਮ ਸਵੇਰੇ 11:00 ਵਜੇ ਹੋਵੇਗਾ ਸ਼ੁਰੂ-ਡਿਪਟੀ ਕਮਿਸ਼ਨਰ

ਮੋਗਾ 18 ਅਕਤੂਬਰ:(ਜਸ਼ਨ):ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਆਈ.ਐਸ.ਐਫ਼ ਕਾਲਜ ਘੱਲ ਕਲਾਂ, ਜੀ.ਟੀ.ਰੋਡ ਮੋਗਾ ਨੇੜੇ ਪਈ ਖਾਲੀ ਜਗਾ ਵਿਖੇ ਕਰਵਾਏ ਜਾਣਗੇ ਅਤੇ ਲੋਕਾਂ ਨੂੰ ਰੂਹਾਨੀ ਰੰਗ ਵਿੱਚ ਰੰਗਣ ਲਈ ਲਗਾਤਾਰ 3 ਦਿਨ ਗੁਰੂ ਸਾਹਿਬ ਦੇ ਜੀਵਨ ਬਿਰਤਾਂਤ ਨੂੰ ਮਲਟੀ-ਮੀਡੀਆ ਤਕਨੀਕਾਂ ਰਾਹੀਂ ਰੂਪਮਾਨ ਕੀਤਾ ਜਾਵੇਗਾ।ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਆਈ.ਐਸ.ਐਫ਼ ਕਾਲਜ ਘੱਲ ਕਲਾਂ, ਜੀ.ਟੀ.ਰੋਡ ਮੋਗਾ ਨੇੜੇ ਖਾਲੀ ਜਗਾ ਵਿਖੇ 19 ਤੋਂ 21 ਅਕਤੂਬਰ ਤੱਕ ਡਿਜੀਟਲ ਅਜਾਇਬਘਰ ਸਥਾਪਿਤ ਕੀਤਾ ਜਾਵੇਗਾ, ਉਨਾਂ ਦੱਸਿਆ ਕਿ ਮੌਸਮ ਦੀ ਖਰਾਬੀ ਕਾਰਣ ਕੇਵਲ 19 ਅਕਤੂਬਰ ਨੂੰ ਲੋਕਾਂ ਦੇ ਵੇਖਣ ਲਈ ਅਜਾਇਬਘਰ ਸਵੇਰੇ 6:30 ਦੀ ਬਜਾਏ 11:00 ਵਜੇ ਸ਼ੁਰੂ ਹੋੇਵਗਾ, ਜਦਕਿ 20 ਅਤੇ 21 ਅਕਤੂਬਰ ਨੂੰ ਸਵੇਰੇ 6:30 ਵਜੇ ਤੋ ਸ਼ਾਮ 6:00 ਵਜੇ ਤੱਕ ਖੁੱਲਾ ਰਹੇਗਾ।  ਉਨਾਂ ਦੱਸਿਆ ਕਿ 20 ਅਤੇ 21 ਅਕਤੂਬਰ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਝਾਤ ਪਾਉਂਦਾ ਲਾਈਟ ਐਂਡ ਸਾਊਂਡ ਸ਼ੋਅ ਦੇ ਦੋ-ਦੋ ਸ਼ੋਅ ਸ਼ਾਮ 7:00 ਵਜੇ ਤੋਂ 7:45 ਵਜੇ ਤੱਕ ਅਤੇ 8:30 ਵਜੇ ਤੋਂ 9:15 ਵਜੇ ਤੱਕ ਵਿਖਾਏ ਜਾਣਗੇ। ਉਨਾਂ ਜ਼ਿਲਾ ਵਾਸੀਆਂ ਨੂੰ ਆਪਣੇ ਪ੍ਰੀਵਾਰਕ ਮੈਂਬਰਾਂ ਸਮੇਤ ਇਸ ਸਮਾਗਮ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ