ਸ਼ਹਿਰ ਦੇ ਦੁਕਾਨਦਾਰਾਂ ਨੂੰ ਦੁਕਾਨਾਂ ਅੱਗੇ ਸਮਾਨ ਨਾ ਰੱਖਣ ਦੀ ਹਦਾਇਤ,ਇੰਨਕਰੋਚਮੈਂਟ ਕਰਨ ਦੀ ਸੂਰਤ ਵਿੱਚ ਸਮਾਨ ਕੀਤਾ ਜਾਵੇਗਾ ਜਬਤ

ਮੋਗਾ, 19 ਅਕਤੂਬਰ (ਜਸ਼ਨ):   ਕਮਿਸ਼ਨਰ ਨਗਰ ਨਿਗਮ ਮੋਗਾ ਸ਼੍ਰੀਮਤੀ ਅਨੀਤਾ ਦਰਸ਼ੀ ਨੇ ਮੋਗਾ ਸ਼ਹਿਰ ਦੇ ਸਮੂਹ ਦੁਕਾਨਦਾਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਦੀਵਾਲੀ ਦੇ ਤਿਉਹਾਰ ਦੇ ਦਿਨਾਂ ਵਿੱਚ ਸ਼ਹਿਰ ਵਾਸੀਆਂ ਦੀ ਸਹੂਲਤ ਅਤੇ ਟ੍ਰੈਫ਼ਿਕ ਦੀ ਸਮੱਸਿਆ ਨੂੰ ਦੇਖਦੇ ਹੋਏ ਮੇਨ ਬਜ਼ਾਰ ਅਤੇ ਸ਼ਹਿਰ ਦੀਆਂ ਮੇਨ ਸੜਕਾਂ ‘ਤੇ ਅੱਡੇ ਲਗਾ ਕੇ ਕਿਸੇ ਵੀ ਤਰਾਂ ਦੀ ਇੰਨਕਰੋਚਮੈਂਟ ਨਾ ਕੀਤੀ ਜਾਵੇ। ਉਨਾਂ ਦੱਸਿਆ ਕਿ ਇੰਨਕਰੋਚਮੈਂਟ ਕਰਨ ਦੀ ਸੂਰਤ ਵਿੱਚ ਦੁਕਾਨਦਾਰਾਂ ਦਾ ਸਮਾਨ ਨਗਰ ਨਿਗਮ ਮੋਗਾ ਦੇ ਕਰਮਚਾਰੀਆਂ ਦੀ ਟੀਮ ਵੱਲੋਂ ਜਬਤ ਕਰ ਲਿਆ ਜਾਵੇਗਾ। ਨਗਰ ਨਿਗਮ ਮੋਗਾ ਵੱਲੋ ਇਸ ਤਿਉਹਾਰ ਦੌਰਾਨ ਕਿਸੇ ਵੀ ਤਰਾਂ ਦੀ ਕੋਈ ਤਹਿਬਜ਼ਾਰੀ ਫ਼ੀਸ ਵਸੂਲ ਨਹੀਂ ਕੀਤੀ ਜਾਵੇਗੀ। ਉਨਾਂ ਸਾਰੇ ਦੁਕਾਨਦਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣਾ ਸਮਾਨ ਆਪਣੀ ਦੁਕਾਨ ਦੀ ਹਦੂਦ ਅੰਦਰ ਹੀ ਰੱਖਣ, ਤਾਂ ਜੋ ਸ਼ਹਿਰ ਦਾ ਟ੍ਰੈਫ਼ਿਕ ਸੁਚਾਰੂ ਢੰਗ ਨਾਲ ਚੱਲ ਸਕੇ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ